27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਚੌਥਾ ਨਾਹਰਾ-ਏ-ਦਸਤਾਰ ਮੁਕਾਬਲਾ ਸੇਂਟ ਸੋਲਜ਼ਰ ਸਕੂਲ 'ਚ ਕਰਵਾਇਆ

Ad Position 21
No active advertisement
ਅਜੀਤ ਡੈਸਕ 29-12-2025
ਜੰਡਿਆਲਾ ਗੁਰੂ, 28 ਦਸੰਬਰ (ਹਰਜਿੰਦਰ ਸਿੰਘ ਕਲੇਰ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਚ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਦੀ ਮਹਾਂਸ਼ਹਾਦਤ ਨੂੰ ਸਮਰਪਿਤ ਖਾਸ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਵੈਰਾਗਮਈ ਕੀਰਤਨ ਨਾਲ ਹੋਈ, ਜਿਸ ਨਾਲ ਮਾਹੌਲ ਵਿਚ ਸ਼ਰਧਾ ਭਾਵਨਾ ਦਾ ਰੰਗ ਛਾ ਗਿਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਪ੍ਰਸਤ ਇਤਿਹਾਸ ਨਾਲ ਰੂਬਰੂ ਕਰਵਾਇਆ ਅਤੇ ਸਾਕਾ ਸਰਹਿੰਦ ਨੂੰ ਦਰਸਾਉਂਦਾ ਨਾਟਕ ਵੀ ਦਿਖਾਇਆ ਗਿਆ | ਇਸ ਤੋਂ ਬਾਅਦ 'ਚੌਥਾ ਨਾਅਰਾ ਏ ਦਸਤਾਰ' ਤਹਿਤ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ | ਮੁਕਾਬਲਿਆਂ ਨੂੰ ਵੱਖ-ਵੱਖ ਵਰਗਾਂ ਵਿਚ ਵੰਡਿਆ ਗਿਆ | ਇਸ ਮੌਕੇ ਤੇ ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਚੇਚੇ ਤੌਰ ਤੇ ਪਹੁੰਚੇ | ਉਨ੍ਹਾਂ ਨੇ ਬੱਚਿਆਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪਿ੍ੰਸੀਪਲ ਡਾ. ਅਮਰਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਅਤੇ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਮੋਮੈਂਟੋ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੋਸਟ ਆਫਿਸ ਦੀਆਂ ਸਕੀਮਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਇਆ ਕੈਂਪ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ ਵਿਖੇ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਸੈਮੀਨਾਰ
Ad Position 24