27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਬੱਚੇ ਧਾਰਮਿਕ ਮੁਕਾਬਲਿਆਂ 'ਚ ਅੱਵਲ ਪਿ੍ੰਸੀਪਲ ਮੈਡਮ ਰੋਹੇਵਾਲ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ

Ad Position 21
No active advertisement
ਅਜੀਤ ਡੈਸਕ 29-12-2025
ਅਟਾਰੀ ਸਰਹੱਦ, 28 ਦਸੰਬਰ- (ਰਾਜਿੰਦਰ ਸਿੰਘ ਰੂਬੀ)-ਗੁਰਮਤਿ ਗਿਆਨ ਸਭਾ ਨਰੈਣਗੜ੍ਹ ਛੇਹਰਟਾ ਅੰਮਿ੍ਤਸਰ ਵਲੋਂ ਸਫਰ-ਏ-ਸ਼ਹਾਦਤ ਤੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਫਾਈਨਲ ਧਾਰਮਿਕ ਪ੍ਰੀਖਿਆ ਕਰਵਾਈ ਗਈ | ਧਾਰਮਿਕ ਮੁਕਾਬਲਿਆਂ ਵਿਚ ਸਰਹੱਦੀ ਇਲਾਕੇ ਅੰਦਰ ਧਾਰਮਿਕ ਵਿੱਦਿਆ ਦਾ ਗਿਆਨ ਦੇ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਚੀਫ ਖਾਲਸਾ ਦੀਵਾਨ ਅਟਾਰੀ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿਚ ਤੀਸਰੀ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ 1100 ਰੁਪਏ ਨਕਦ ਰਾਸ਼ੀ ਤੇ ਇਨਾਮ ਪ੍ਰਾਪਤ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਮ ਇਲਾਕੇ ਭਰ ਵਿਚ ਧਾਰਮਿਕ ਖੇਤਰ ਵਿਚ ਰੋਸ਼ਨ ਕੀਤਾ | ਇਸ ਦੌਰਾਨ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਅਟਾਰੀ ਦੇ ਵਿਦਿਆਰਥੀਆਂ ਨੇ ਹੋਰ ਵੀ ਅਨੇਕਾਂ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿਚ ਇਨਾਮ ਪ੍ਰਾਪਤ ਕੀਤੇ | ਧਾਰਮਿਕ ਮੁਕਾਬਲਿਆਂ ਵਿਚ ਮੱਲਾਂ ਮਾਰ ਕੇ ਸਕੂਲ ਅਟਾਰੀ ਪਹੁੰਚੇ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਗੁਰਪ੍ਰੀਤ ਕੌਰ ਰੋਹੇਵਾਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਸਿੱਖੀ ਦੇ ਅਸੂਲਾਂ 'ਤੇ ਚੱਲਣ ਲਈ ਪ੍ਰੇਰਿਆ | ਇੱਥੇ ਇਹ ਵੀ ਦੱਸਣਯੋਗ ਹੈ ਕਿ ਗੁਰਮਤਿ ਜਾਗ੍ਰਤੀ ਮਿਸ਼ਨ ਅਕੈਡਮੀ ਅਟਾਰੀ ਵਲੋਂ ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਵਿਤਾ, ਭਾਸ਼ਣ, ਦਸਤਾਰ, ਗੁਰਬਾਣੀ ਕੰਠ ਤੇ ਕੁਇਜ਼ ਮੁਕਾਬਲੇ ਕਰਵਾਏ ਗਏ ਵੱਖ-ਵੱਖ ਧਾਰਮਿਕ ਮੁਕਾਬਲਿਆਂ 'ਚੋਂ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਚੀਫ ਖਾਲਸਾ ਦੀਵਾਨ ਅਟਾਰੀ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ 'ਚ ਇਸ ਸਕੂਲ ਦੇ ਦਸ ਵਿਦਿਆਰਥੀਆਂ ਨੇ ਇਨਾਮ ਪ੍ਰਾਪਤ ਕੀਤੇ | 36 ਵਿਦਿਆਰਥੀਆਂ ਨੇ ਮੈਡਲ ਹਾਸਿਲ ਕਰਕੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਟਾਰੀ ਦਾ ਨਾਮ ਇਲਾਕੇ ਭਰ ਵਿਚ ਰੋਸ਼ਨ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਫਸਵੇਂ ਮੁਕਾਬਲੇ 'ਚ ਜੇਤੂ ਰਹੇ ਮਨਜੀਤ ਸਿੰਘ ਚੌਹਾਨ ਦਾ ਸਨਮਾਨ <br/> ਅਗਲੀ ਖ਼ਬਰ ਪੋਸਟ ਆਫਿਸ ਦੀਆਂ ਸਕੀਮਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਇਆ ਕੈਂਪ <br/>
Ad Position 24