27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਫਸਵੇਂ ਮੁਕਾਬਲੇ 'ਚ ਜੇਤੂ ਰਹੇ ਮਨਜੀਤ ਸਿੰਘ ਚੌਹਾਨ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 29-12-2025
ਜੰਡਿਆਲਾ ਗੁਰੂ, 28 ਦਸੰਬਰ (ਹਰਜਿੰਦਰ ਸਿੰਘ ਕਲੇਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਬਲਾਕ ਜੰਡਿਆਲਾ ਗੁਰੂ ਦੇ ਜ਼ੋਨ ਤਾਰਾਗੜ੍ਹ 'ਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਵਿਚਕਾਰ ਤਿਕੋਣਾ ਮੁਕਾਬਲਾ ਦੇਖਣ ਨੂੰ ਮਿਲਿਆ | ਇਸ ਚੋਣਾਵੀ ਜੰਗ 'ਚ ਆਮ ਆਦਮੀ ਪਾਰਟੀ ਦੇ ਹਰਪਾਲ ਸਿੰਘ ਚੌਹਾਨ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਮਾਜ ਸੇਵੀ ਮਨਜੀਤ ਸਿੰਘ ਚੌਹਾਨ ਵਿਚਕਾਰ ਫਸਵਾਂ ਮੁਕਾਬਲਾ ਸਿਆਸੀ ਗਲਿਆਰਿਆਂ 'ਚ ਚਰਚਾ ਦਾ ਵਿਸ਼ਾ ਬਣਿਆ ਰਿਹਾ | ਰਾਤ ਦੇ ਸਮੇਂ ਚੱਲੀ ਕਾਊਾਟਿੰਗ ਪ੍ਰਕਿਰਿਆ ਤੋਂ ਬਾਅਦ ਮਨਜੀਤ ਸਿੰਘ ਚੌਹਾਨ ਨੇ ਸਿਰਫ਼ ਚਾਰ ਵੋਟਾਂ ਦੇ ਫਰਕ ਨਾਲ ਸ਼ਾਨਦਾਰ ਜਿੱਤ ਦਰਜ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ | ਇਹ ਸੀਟ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਲਈ ਵੀ ਬਹੁਤ ਅਹਿਮ ਮੰਨੀ ਜਾ ਰਹੀ ਸੀ ਅਤੇ ਹਰਪਾਲ ਸਿੰਘ ਚੌਹਾਨ ਨੂੰ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਸੰਭਾਵੀ ਚੇਅਰਮੈਨ ਵਜੋਂ ਵੀ ਦੇਖਿਆ ਜਾ ਰਿਹਾ ਸੀ | ਜਿੱਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜੀਤ ਸਿੰਘ ਚੌਹਾਨ ਨੇ ਕਿਹਾ ਕਿ ਇਹ ਜਿੱਤ ਮੇਰੀ ਨਹੀਂ, ਸਗੋਂ ਲੋਕਾਂ ਦੀ ਜਿੱਤ ਹੈ | ਇਸ ਮੌਕੇ ਨਿਰਮਲ ਸਿੰਘ ਬਲਵਿੰਦਰ ਸਿੰਘ, ਸੁਖਦੇਵ ਸਿੰਘ, ਜਗਜੀਤ ਸਿੰਘ, ਸੁਖਦੀਪ ਸਿੰਘ, ਜਗਦੀਸ਼ ਸਿੰਘ, ਅਮਰਜੀਤ ਸਿੰਘ, ਸੰਦੀਪ ਸਿੰਘ, ਅਰਸ਼ਦੀਪ ਸਿੰਘ ਖੇਲਾ, ਸ਼ਮਸ਼ੇਰ ਸਿੰਘ, ਅਮਿਰਤਬੀਰ ਸਿੰਘ ਆਦਿ ਹਾਜ਼ਰ |

Ad Position 22
No active advertisement
ਪਿਛਲੀ ਖ਼ਬਰ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਬੱਚੇ ਧਾਰਮਿਕ ਮੁਕਾਬਲਿਆਂ 'ਚ ਅੱਵਲ ਪਿ੍ੰਸੀਪਲ ਮੈਡਮ ਰੋਹੇਵਾਲ ਨੇ ਬੱਚਿਆਂ ਦੀ...
Ad Position 24