28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਆਰ.ਐਮ.ਪੀ.ਆਈ. ਵਲੋਂ ਸ਼ਹੀਦ ਗੁਰਨਾਮ ਉੱਪਲ ਤੇ ਸਾਥੀਆਂ ਦੀ ਬਰਸੀ ਮਨਾਈ

Ad Position 21
No active advertisement
ਅਜੀਤ ਡੈਸਕ 29-12-2025
ਰਈਆ 28 ਦਸੰਬਰ (ਸ਼ਰਨਬੀਰ ਸਿੰਘ ਕੰਗ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ) ਦੀ ਸਥਾਨਕ ਤਹਿਸੀਲ ਇਕਾਈ ਵਲੋਂ ਕਸਬਾ ਰਈਆ ਦੀ ਦਾਣਾ ਮੰਡੀ ਵਿਖੇ ਖਾੜਕੂਵਾਦ ਦੇ ਕਾਲੇ ਦੌਰ ਦੌਰਾਨ ਸ਼ਹੀਦ ਹੋਏ ਸ਼ਹੀਦ ਗੁਰਨਾਮ ਸਿੰਘ ਉੱਪਲ, ਹੋਰਨਾ ਸ਼ਹੀਦਾਂ ਅਤੇ ਕੁਦਰਤੀ ਮੌਤ ਨਾਲ ਵਿੱਛੜੇ ਸਾਥੀਆਂ ਦੀ ਯਾਦ ਵਿਚ ਵਿਸ਼ਾਲ ਸ਼ਰਧਾਂਜਲੀ ਸਮਾਗਮ ਕੀਤਾ ਗਿਆ | ਜਿਸ ਵਿਚ ਪਾਰਟੀ ਦੇ ਕੌਮੀ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਸਰਵ ਸਾਥੀ ਪਲਵਿੰਦਰ ਸਿੰਘ ਮਹਿਸਮਪੁਰ, ਅਮਰੀਕ ਸਿੰਘ ਦਾਊਦ, ਬਲਦੇਵ ਸਿੰਘ ਸੈਦਪੁਰ, ਗੁਰਨਾਮ ਸਿੰਘ ਭਿੰਡਰ ਆਦਿ ਹਾਜ਼ਰ ਸਨ | ਸਮਾਗਮ ਦੇ ਆਰੰਭ ਵਿਚ ਮਜ਼ਦੂਰ ਜਮਾਤ ਦੀ ਬੰਦ ਖਲਾਸੀ ਦਾ ਪ੍ਰਤੀਕ ਲਾਲ ਪਰਚਮ ਪਾਰਟੀ ਦੇ ਸੂਬਾਈ ਪ੍ਰਧਾਨ ਸਾਥੀ ਰਤਨ ਸਿੰਘ ਰੰਧਾਵਾ ਨੇ ਲਹਿਰਾਇਆ | ਇਸ ਮੌਕੇ ਪਾਰਟੀ ਦੇ ਕੁਲ ਹਿੰਦ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇਸ਼ ਅੰਦਰ ਕੇਂਦਰ ਦੀ ਫਿਰਕੂ ਸਰਕਾਰ ਵਲੋਂ ਘੱਟ ਗਿਣਤੀ ਲੋਕਾਂ, ਦਲਿਤਾਂ ਆਦਿਵਾਸੀਆਂ, ਔਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਅਤੇ ਅਤੇ ਜ਼ੁਲਮ ਦੇ ਖਿਲਾਫ ਲਿਖਣ, ਬੋਲਣ ਵਾਲੇ ਲੋਕਾਂ ਨੂੰ ਜੇਲ੍ਹੀਂ ਡੱਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨਵ ਉਦਾਰਵਾਦੀ ਨੀਤੀਆਂ ਕਾਰਨ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਨਹੀਂ ਹੋ ਰਹੇ ਅਤੇ ਸਮਾਜ ਵਿਚ ਨਸ਼ਿਆਂ ਦੀ ਭਰਮਾਰ ਹੁਣ ਕਰਕੇ ਨੌਜਵਾਨ ਨਸ਼ਿਆਂ ਦੇ ਆਦੀ ਬਣ ਰਹੇ ਹਨ ਅਤੇ ਗੈਂਗਸਟਰਵਾਦ ਭਾਰੂ ਹੋ ਰਿਹਾ ਹੈ | ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਸਾਥੀ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਮਨਰੇਗਾ ਸਕੀਮ ਜਿਸ ਤਹਿਤ ਹਰ ਪਰਿਵਾਰ ਨੂੰ 100 ਦਿਨ ਰੁਜ਼ਗਾਰ ਦੇਣ ਦੀ ਗਰੰਟੀ ਸੀ ਨੂੰ ਖਤਮ ਕੀਤਾ ਜਾ ਰਿਹਾ ਹੈ, ਸੀਡ ਬਿਲ ਖਤਰੇ ਬਿਜਲੀ ਬਿੱਲ 2025 ਲਿਆ ਕੇ ਬੀਜਾਂ ਤੋਂ ਕਿਸਾਨਾਂ ਦਾ ਅਧਿਕਾਰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਬਿਜਲੀ ਬੋਰਡ ਵਰਗੇ ਵੱਡੇ ਅਦਾਰੇ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਜਿਸ ਖਿਲਾਫ ਕੱਲ 28 ਦਸੰਬਰ ਨੂੰ ਜਲੰਧਰ ਰੇਲਵੇ ਸਟੇਸ਼ਨ ਵਿਖੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ ਵਲੋਂ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਥੀ ਗੁਰਨਾਮ ਸਿੰਘ ਦਾਊਦ, ਰਤਨ ਸਿੰਘ ਰੰਧਾਵਾ, ਨਿਰਮਲ ਸਿੰਘ ਭਿੰਡਰ, ਸੁਵਿੰਦਰ ਸਿੰਘ ਖਹਿਰਾ, ਰਸ਼ਪਾਲ ਸਿੰਘ ਬੁਟਾਰੀ, ਪ੍ਰਗਟ ਸਿੰਘ ਟੌਂਗ, ਸੱਜਣ ਸਿੰਘ ਤਿੰਮੋਵਾਲ, ਆਦਿ ਆਗੂਆਂ ਨੇ ਸ਼ਹੀਦਾਂ ਅਤੇ ਵਿਛੜੇ ਸਾਥੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਮੰਚ ਸੰਚਾਲਨ ਹਰਪ੍ਰੀਤ ਸਿੰਘ ਬੁਟਾਰੀ ਨੇ ਕੀਤਾ |
Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ ਅਗਲੀ ਖ਼ਬਰ ਖੂਨਦਾਨ ਕੈਂਪ ਲਾਏ ਜਾਣ ਸੰਬੰਧੀ ਮੀਟਿੰਗ
Ad Position 24