19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ 'ਚ ਸਿਖਰਲਾ ਸਥਾਨ ਰੱਖਿਆ ਬਰਕਰਾਰ- ਸੰਧੂ <br/>

Ad Position 21
No active advertisement
ਅਜੀਤ ਡੈਸਕ 30-12-2025
ਤਰਨ ਤਾਰਨ, 29 ਦਸੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਾਲ 2025 ਵਿਚ ਕੀਤੀਆਂ ਅਹਿਮ ਪਹਿਲਕਦਮੀਆਂ ਸਦਕਾ ਪੰਜਾਬ ਵਿਚ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਮਿਲਿਆ ਹੈ | ਸਿੱਖਿਆ ਪ੍ਰਣਾਲੀ ਦੇ ਇਸ ਨਵੇਂ ਰੂਪ ਨੇ ਠੋਸ, ਸਕਾਰਾਤਮਕ ਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਦਿਆਂ ਅਕਾਦਮਿਕ ਉੱਤਮਤਾ ਲਈ ਕੌਮੀ ਪੱਧਰ 'ਤੇ ਨਵੇਂ ਮਾਪਦੰਡ ਕਾਇਮ ਕੀਤੇ ਹਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਕਲਾਸਰੂਮ ਸਿਰਜੇ ਜਾ ਰਹੇ ਹਨ, ਜਿੱਥੇ ਆਤਮਵਿਸ਼ਵਾਸ ਤੇ ਨਵੀਨਤਾ ਰਾਹੀਂ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ | ਸਕੂਲ ਸਿੱਖਿਆ ਵਿਭਾਗ ਵਲੋਂ ਸਾਲ 2025 'ਚ ਦਰਜ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਮਰੱਥ ਬਣਾਉਣਾ ਹੈ, ਜੋ ਸੂਬਾ ਸਰਕਾਰ ਦੀ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਲੀ ਸੰਪੂਰਨ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਨੇ ਸਿੱਖਿਆ ਖੇਤਰ ਵਿੱਚ ਅਹਿਮ ਸਕਾਰਾਤਮਕ ਬਦਲਾਅ ਲਿਆਂਦੇ ਹਨ | ਨੈਸ਼ਨਲ ਅਚੀਵਮੈਂਟ ਸਰਵੇ ਵਿਚ ਸਿਖਰਲੇ ਰੈਂਕ ਨੂੰ ਬਰਕਰਾਰ ਰੱਖਣਾ ਇਹ ਸਾਬਤ ਕਰਦਾ ਹੈ ਕਿ ਜ਼ਮੀਨੀ ਪੱਧਰ 'ਤੇ ਬਿਹਤਰ ਸਿੱਖਿਆ ਪ੍ਰਦਾਨ ਕਰਨ ਦੇ ਨਤੀਜੇ ਹੁਣ ਪੰਜਾਬ ਦਾ ਮਿਆਰ ਬਣ ਗਏ ਹਨ | ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਇਸ ਬਦਲਾਅ ਦਾ ਸਭ ਤੋਂ ਵੱਡਾ ਸਬੂਤ ਕੌਮੀ ਪੱਧਰ ਉੱਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਤੋਂ ਮਿਲਦਾ ਹੈ ਜਿਨ੍ਹਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ | ਪੰਜਾਬ ਦੇ ਸਰਕਾਰੀ ਸਕੂਲਾਂ ਦੇ ਰਿਕਾਰਡ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ, 45 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਅਤੇ 847 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕਸਬਾ ਫਤਿਆਬਾਦ ਵਿਖੇ ਅਣਪਛਾਤਿਆਂ ਨੇ ਦੁਕਾਨ 'ਤੇ ਚਲਾਈਆਂ ਗੋਲੀਆਂ <br/> ਅਗਲੀ ਖ਼ਬਰ ਪੰਜਾਬ ਸਰਕਾਰ ਨੇ ਪੋਸਟ ਮੈਟਿ੍ਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ ਕੀਤੇ- ਧੁੰਨ <br/>
Ad Position 24