19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 30-12-2025
ਝਬਾਲ, 29 ਦਸੰਬਰ (ਸੁਖਦੇਵ ਸਿੰਘ)-ਝਬਾਲ-ਅੰਮਿ੍ਤਸਰ ਰੋਡ 'ਤੇ ਸਥਿਤ ਪਿੰਡ ਠੱਟਾ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਸੜਕੀ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੰਗਲ ਸਿੰਘ ਪੁੱਤਰ ਪਾਲ ਸਿੰਘ ਪੰਡੋਰੀ ਰਣ ਸਿੰਘ, ਜੋ ਕਿ ਝਬਾਲ ਵਿਖੇ ਮੀਟ ਵਾਲੀਆਂ ਦੁਕਾਨਾਂ 'ਤੇ ਬੱਕਰੇ ਸਪਲਾਈ ਕਰਨ ਦਾ ਕੰਮ ਕਰਦਾ ਸੀ | ਸਵੇਰ ਵੇਲੇ ਉਹ ਝਬਾਲ ਤੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ | ਜਦੋਂ ਉਹ ਮੋੜ ਠੱਟਾ ਨੇੜੇ ਪੁੱਜਾ ਤਾਂ ਪਿੱਛੋਂ ਆ ਰਹੀ ਤੇਜ ਰਫ਼ਤਾਰ ਕਾਰ ਧੁੰਦ ਕਾਰਨ ਮੋਟਰਸਾਈਕਲ 'ਚ ਆ ਵੱਜੀ, ਜਿਸ ਨਾਲ ਮੋਟਰਸਾਈਕਲ ਸਵਾਰ ਮੰਗਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਦਾ ਪਤਾ ਲਗਦਿਆਂ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਥਾਣੇਦਾਰ ਜਤਿੰਦਰ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਅਰੰਭ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਚੂਰਾ ਪੋਸਤ ਅਤੇ ਨਾਜਾਇਜ਼ ਸ਼ਰਾਬ ਸਮੇਤ 8 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ <br/> ਅਗਲੀ ਖ਼ਬਰ ਮਨਰੇਗਾ ਕਾਨੂੰਨ ਖ਼ਤਮ ਕਰਨ ਵਿਰੁੱਧ ਨਰੇਗਾ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਧਰਨਾ <br/>
Ad Position 24