ਤਰਨ ਤਾਰਨ, 29 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ ਹੈਰੋਇਨ, ਚੂਰਾ ਪੋਸਤ ਅਤੇ ਨਾਜਾਇਜ਼ ਸ਼ਰਾਬ ਸਮੇਤ 8 ਵਿਅਕਤੀਆਂ ਖ਼ਿਲਾਫ਼ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਰਾਣਾ ਡੀ.ਸੀ.ਚੌਂਕ ਤਰਨ ਤਾਰਨ ਨਾਕਾਬੰਦੀ ਕੀਤੀ ਹੋਈ ਸੀ, ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਹਰਜਿੰਦਰ ਸਿੰਘ ਉਰਫ ਬਿੱਟੂ ਪੁੱਤਰ ਅਰਜਨ ਸਿੰਘ ਵਾਸੀ ਗਲੀ ਟਿਊਬਲ ਵਾਲੀ ਤਰਨ ਤਾਰਨ ਜੋ ਕਿ ਚੂਰਾ ਪੋਸਤ ਖਾਂਦਾ ਹੈ ਅਤੇ ਵੇਚਦਾ ਹੈ, ਜੋ ਅੱਜ ਵੀ ਚੂਰਾ ਪੋਸਤ ਲੈ ਕੇ ਬੱਸ ਅੱਡੇ ਤਰਨਤਾਰਨ ਵਿਚ ਬੈਠਾ ਹੈ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਦੌਰਾਨ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ | ਜਿਸ ਪਾਸੋਂ 8 ਕਿਲੋ 10 ਗ੍ਰਾਮ ਚੂਰਾ ਪੋਸਤ ਜੋ ਕਿ ਉਸ ਨੇ ਪਲਾਸਟਿਕ ਦੇ ਤੋੜੇ ਵਿਚ ਪਾਈ ਸੀ, ਨੂੰ ਬਰਾਮਦ ਕਰ ਲਿਆ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਹੀਰਾਪੁਰ ਨਜ਼ਦੀਕ ਨਾਕਾਬੰਦੀ ਦੌਰਾਨ ਕੁਲਵੰਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਹੀਰਾਪੁਰ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਗੁਰਮੁੱਖ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸਤ ਦੌਰਾਨ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਹੇ ਅਵਤਾਰ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਸੰਗਤਪੁਰ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੰਨੀ, ਪਾਈਪਰ ਅਤੇ ਲਾਈਟਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਗੁਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੇਜਰ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਆਸਲ ਉਤਾੜ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ੇਦ ਏ.ਐੱਸ.ਆਈ. ਕਿਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਖੇਮਕਰਨ ਨਜ਼ਦੀਕ ਤੋਂ ਸ਼ਏਰਾ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਖੇਮਕਰਨ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਅਤੇ 750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਖਾਲੀ ਗੁਦਾਮ ਪੱਟੀ ਵਿਖੇ ਹੈਰੋਇਨ ਦਾ ਸੇਵਨ ਕਰ ਰਹੇ ਰਵੀਸ਼ੇਰ ਸਿੰਘ ਪੁੱਤਰ ਗੁਰਭੇਜ ਸਿੰਘ, ਨਿਸ਼ਾਨ ਸਿੰਘ ਪੁੱਤਰ ਵੱਸਣ ਸਿੰਘ ਵਾਸੀਅਨ ਪਿੰਡ ਨਦੋਹਰ ਤੋਂ ਇਲਾਵਾ ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਤਿੰਨ ਸਿਲਵਰ ਹੈਰੋਇਨ ਨਾਲ ਲਿਬੜੇ ਹੋਏ, ਤਿੰਨ ਲੈਟਰ ਸਮੇਤ ਤਿੰਨ 10 ਰੁਪਏ ਦੇ ਨੋਟ ਬਰਾਮਦ ਕੀਤੇ ਹਨ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ, ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |