19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

4 ਜਨਵਰੀ ਨੂੰ ਮਨਾਇਆ ਜਾਵੇਗਾ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ- ਦਵਿੰਦਰ ਸੋਹਲ <br/>

Ad Position 21
No active advertisement
ਅਜੀਤ ਡੈਸਕ 30-12-2025
ਝਬਾਲ, 29 ਦਸੰਬਰ (ਸੁਖਦੇਵ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਦੇਸ਼ ਭਗਤ ਤੇ ਗ਼ਦਰ ਲਹਿਰ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਹਰ ਸਾਲ ਦੀ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਕਨਾ ਕਲਾਂ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਆਗੂ ਕਾ. ਦਵਿੰਦਰ ਕੁਮਾਰ ਸੋਹਲ, ਗੁਰਬਿੰਦਰ ਸਿੰਘ ਸੋਹਲ, ਜਗਤਾਰ ਸਿੰਘ ਜੱਗਾ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਸੋਹਣ ਸਿੰਘ ਭਕਨਾ ਦੇ ਜਨਮ ਦਿਨ 'ਤੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਕਰਵਾਈ ਜਾ ਰਹੀ ਸਿਆਸੀ ਕਾਨਫਰੰਸ ਨੂੰ ਪਾਰਟੀ ਦੇ ਸੂਬਾਈ ਆਗੂ ਸੰਬੋਧਨ ਕਰਨਗੇ | ਉਨ੍ਹਾਂ ਨੇ ਕਾਰਪੋਰੇਟ ਘਰਾਣਿਆਂ ਦੀਆਂ ਸਰਪ੍ਰਸਤ ਪੂੰਜੀਵਾਦੀ ਪ੍ਰਬੰਧ ਵਾਲੀਆਂ ਸਰਕਾਰਾਂ ਕਾਰਨ ਭਿ੍ਸ਼ਟਾਚਾਰ ਤੇ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੇ ਲੋਕਾਂ ਨੂੰ ਇਸ ਸੰਕਟ ਵਿਚੋਂ ਕੱਢਣ ਲਈ ਮਹਾਨ ਦੇਸ਼ ਭਗਤਾਂ ਦੇ ਰਸਤੇ 'ਤੇ ਚਲਦਿਆਂ ਜ਼ਿੰਦਗੀ ਦਾ ਕੁਝ-ਨਾ-ਕੁਝ ਹਿੱਸਾ ਸੰਘਰਸ਼ਾਂ 'ਚ ਪਾ ਕੇ ਦੇਸ਼ ਦਾ ਰਾਜ ਪ੍ਰਬੰਧ ਬਦਲਣ ਦੀ ਲੋੜ 'ਤੇ ਜੋਰ ਦਿੱਤਾ | ਉਨ੍ਹਾਂ ਨੇ ਸਮੂਹ ਲੋਕਾਂ ਨੂੰ ਬਾਬਾ ਸੋਹਣ ਸਿੰਘ ਭਕਨਾ ਦੇ ਜਨਮ ਦਿਹਾੜੇ 'ਤੇ 4 ਜਨਵਰੀ ਨੂੰ ਭਕਨਾ ਕਲਾਂ ਵਿਖੇ ਪੁੱਜਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਅਥਲੀਟ ਜਸ਼ਨਦੀਪ ਕੌਰ ਨੇ 4400 ਮੀਟਰ ਰਿਲੇਅ ਦੌੜ 'ਚ ਦੂਸਰਾ ਸਥਾਨ ਹਾਸਿਲ ਕੀਤਾ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ ਲਗਾਇਆ ਜਾਵੇਗਾ-ਡਾ. ਭੁਪਿੰਦਰ ਸਿੰਘ ਏ.ਓ. <br/>
Ad Position 24