19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫ਼ੀਸਦੀ ਤੱਕ ਸਬਸਿਡੀ ਪ੍ਰਾਪਤ ਕਰਨ- ਬਹਿੜਵਾਲ <br/>

Ad Position 21
No active advertisement
ਅਜੀਤ ਡੈਸਕ 30-12-2025
ਤਰਨ ਤਾਰਨ, 29 ਦਸੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ | ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਪੰਜਾਬ ਸਰਕਾਰ ਦੀ ਨੀਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਬਾਗਬਾਨੀ ਵਿਭਾਗ ਵਲੋਂ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ ਕਿਸਾਨਾਂ ਨੂੰ ਨਵੇਂ ਬਾਗ ਲਗਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦੀ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ 'ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ | ਇਸ ਸੰਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਕਿਹਾ ਕਿ ਚਾਹਵਾਨ ਕਿਸਾਨ ਆਪਣੇ ਸੰਬੰਧਿਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ | ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ਨੂੰ ਅਰਜ਼ੀ ਤਿਆਰ ਕਰਨ, ਯੋਗਤਾ ਸੰਬੰਧੀ ਸ਼ਰਤਾਂ ਪੂਰੀਆਂ ਕਰਨ ਦੇ ਨਾਲ-ਨਾਲ ਹੋਰ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰਨਗੇ | ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਾਰੀਆਂ ਕਿਸਾਨ ਪੱਖੀ ਯੋਜਨਾਵਾਂ ਦੇ ਲਾਭ ਜ਼ਮੀਨੀ ਪੱਧਰ 'ਤੇ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਣ | ਉਨ੍ਹਾਂ ਕਿਸਾਨਾਂ ਨੂੰ ਬਾਗਬਾਨੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਬਿਹਤਰ ਆਮਦਨ ਲਈ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਵੱਲ ਜਾਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਠੰਢੀਆਂ ਹਵਾਵਾਂ ਤੋਂ ਬਚਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ-ਸਹਾਇਕ ਕਮਿਸ਼ਨਰ <br/> ਅਗਲੀ ਖ਼ਬਰ ਅਥਲੀਟ ਜਸ਼ਨਦੀਪ ਕੌਰ ਨੇ 4400 ਮੀਟਰ ਰਿਲੇਅ ਦੌੜ 'ਚ ਦੂਸਰਾ ਸਥਾਨ ਹਾਸਿਲ ਕੀਤਾ <br/>
Ad Position 24