ਗੋਇੰਦਵਾਲ ਸਾਹਿਬ, 29 ਦਸੰਬਰ (ਸਕੱਤਰ ਸਿੰਘ ਅਟਵਾਲ-ਸ੍ਰੀ ਗੁਰੂ ਨਾਨਕ ਦੇਵ ਜੀ ਗੁਰਬਾਣੀ ਸੰਗੀਤ ਅਕੈਡਮੀ ਦੇ ਮੁਖੀ ਭਾਈ ਜਸਪਾਲ ਸਿੰਘ ਅਤੇ ਮੈਂਬਰ ਬਲਜੀਤ ਸਿੰਘ ਗੋਇੰਦਵਾਲ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ, ਬਾਬਾ ਮੋਤੀ ਰਾਮ ਮਹਿਰਾ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਖੁੱਲ੍ਹੇ ਪੰਡਾਲ 'ਚ ਦੀਵਾਨ ਸਜਾਏ ਗਏ ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਗੁਰਬਾਣੀ ਸੰਗੀਤ ਅਕੈਡਮੀ ਦੇ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ | ਕਥਾਵਾਚਕ ਭਾਈ ਸੁਖਰਾਜ ਸਿੰਘ ਵਲੋਂ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਲਾਸਾਨੀ ਸ਼ਹਾਦਤ ਤੋਂ ਸੰਗਤਾਂ ਨੂੰ ਜਾਣੂ ਕਰਾਇਆ ਗਿਆ | ਸਮੂਹ ਨਗਰ ਨਿਵਾਸੀਆਂ ਨੇ ਸਮਾਗਮ 'ਚ ਹਾਜ਼ਰੀਆਂ ਭਰ ਕੇ ਗੁਰੂ ਘਰੋਂ ਅਸੀਸਾਂ ਪ੍ਰਾਪਤ ਕੀਤੀਆਂ | ਇਸ ਮੌਕੇ ਸੋਝਮਣੀ ਅਕਾਲੀ ਦਲ ਯੂਥ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ, ਹਰਭਜਨ ਸਿੰਘ ਰਠੌਰ, ਰੁਪਿੰਦਰ ਸਿੰਘ ਲਾਹੌਰੀਆ, ਡਾਇਰੈਕਟਰ ਮਲਕੀਤ ਸਿੰਘ, ਕਰਮ ਸਿੰਘ ਫੌਜੀ, ਬਾਵਾ ਜਗਤਾਰ ਸਿੰਘ, ਬਲਕਾਰ ਸਿੰਘ ਬਾਰਾ, ਪ੍ਰਧਾਨ ਪ੍ਰਤਾਪ ਸਿੰਘ ਪੰਜਾਬੀ, ਬੀਬੀ ਰਣਜੀਤ ਕੌਰ, ਗਾਇਕ ਜਗਜੀਤ ਸਿੰਘ ਸੰਧੂ, ਹਰਜੀਤ ਸਿੰਘ ਬੀ.ਐੱਚ.ਈ.ਐੱਲ, ਜਸਪਾਲ ਸਿੰਘ ਬੀ.ਐੱਚ.ਈ.ਐੱਲ, ਅੰਗਰੇਜ ਸਿੰਘ, ਬਲਦੇਵ ਸਿੰਘ, ਕੁਲਵੰਤ ਸਿੰਘ, ਹੀਰਾ ਸਿੰਘ, ਸਰਬਜੀਤ ਸਿੰਘ, ਬਲਦੇਵ ਸਿੰਘ ਬਿੱਲਾ, ਗੁਰਚਰਨ ਸਿੰਘ ਬੱਗਾ, ਜਸਵੰਤ ਸਿੰਘ ਜੱਸੀ, ਸਰਬਜੀਤ ਸਿੰਘ ਸ਼ੱਬਾ, ਰੇਸ਼ਮ ਸਿੰਘ, ਹਰਦੇਵ ਸਿੰਘ, ਵਿੱਕੀ ਡਰਾਇਵਰ , ਸੰਤੋਖ ਸਿੰਘ ਕਾਲਾ ਆਦਿ ਹਾਜ਼ਰ ਸਨ |