19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਜੇਲ੍ਹ ਵਿਚ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ <br/>

Ad Position 21
No active advertisement
ਅਜੀਤ ਡੈਸਕ 30-12-2025
ਤਰਨ ਤਾਰਨ, 29 ਦਸੰਬਰ (ਪਰਮਜੀਤ ਜੋਸ਼ੀ)— ਕੇਂਦਰੀ ਜੇਲ੍ਹ ਗੋਇੰਦਵਾਲ ਦੀ ਪੁਲਿਸ ਨੇ ਜੇਲ੍ਹ ਵਿਚੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ 2 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਸਰਬਜੀਤ ਸਿੰਘ ਸਹਾਇਕ ਸੁਪਰਡੈਂਟ ਜੇਲ੍ਹ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਚਮਕੌਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਫੈਲੋਕੇ, ਜੁਗਰਾਜ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਮੁਰਾਦਪੁਰ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋਂ 1 ਟੱਚ ਮੋਬਾਈਲ ਫੋਨ, 1 ਕੀਪੈਡ ਮੋਬਾਈਲ ਫੋਨ, 1 ਚਾਰਜਰ, 1 ਪੈਨਡਰਾਈਵ ਬਰਾਮਦ ਹੋਏ ਹਨ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਇਨ੍ਹਾਂ ਪਾਸ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ |

Ad Position 22
No active advertisement
ਪਿਛਲੀ ਖ਼ਬਰ ਸਵ. ਮਹਿੰਦਰਪਾਲ ਗੁਪਤਾ ਦੀ ਚੌਥੀ ਬਰਸੀ ਮੌਕੇ ਚੌ ਕਾਂ ਨੂੰ 20 ਹਜ਼ਾਰ ਰੁਪਏ ਦੀ ਰਾਸ਼ੀ ਭੇਟ <br/> ਅਗਲੀ ਖ਼ਬਰ ਕੂੜਾ ਸਾੜਨ ਦੀ ਰੋਕਥਾਮ ਲਈ ਸਫਾਈ ਕਰਮਚਾਰੀਆਂ ਦਾ ਜਾਗਰੂਕਤਾ ਸੈਮੀਨਾਰ ਲਗਾਇਆ <br/>
Ad Position 24