19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 15 ਵਿਅਕਤੀ ਕਾਬੂ-ਐੱਸ.ਐੱਸ.ਪੀ. ਸੁਰਿੰਦਰ ਲਾਂਬਾ <br/>

Ad Position 21
No active advertisement
ਅਜੀਤ ਡੈਸਕ 31-12-2025
ਤਰਨ ਤਾਰਨ, 30 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 15 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆਿ ਕ ਥਾਣਾ ਝਬਾਲ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੰਡੋਰੀ ਤਖਤਮੱਲ ਤੋਂ ਸੁਖਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਅੰਮਿ੍ਤਸਰ ਅਤੇ ਰਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਖੈਰਦੀਨਕੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 2 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਪ੍ਰਦੂਮਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਕਰਾਸਿੰਗ ਪੁਲ ਰੋਹੀ ਤਰਨ ਤਾਰਨ ਨਜ਼ਦੀਕ ਨਾਕਾਬੰਦੀ ਦੌਰਾਨ ਪ੍ਰਭਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਜੰਡਿਆਲਾ ਰੋਡ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਆਮ ਹੈਰੋਇਨ ਅਤੇ 5200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਐੱਸ.ਚੀ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਲੇਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪੱਖੋਕੇ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਲਿੰਕ ਰੋਡ ਦਾਸੂਵਾਲ ਤੋਂ ਗੁਰਜੰਟ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਦਾਸੂਵਾਲ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਅਤੇ 450 ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਭੂਰਾ ਕੋਹਨਾ ਨਜ਼ਦੀਕ ਨਾਕਾਬੰਦੀ ਦੌਰਾਨ ਸੁਖਚੈਨ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਭੂਰਾ ਕੋਹਨਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ 7 ਮਿਲੀਗ੍ਰਾਮ ਹੈਰੋਇਨ ਅਤੇ 740 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਕਮਲਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰਕੇਸ਼ਦੀਪ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਸਾਂਧਰਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਮੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਹੂਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲ ਸੂਆ ਪਹੂਵਿੰਡ ਨਜ਼ਦੀਕ ਤੋਂ ਗੁਰਜੰਟ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਮਾੜੀਮੇਘਾ, ਤਲਵਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਹੂਵਿੰਡ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਸਿਲਵਰ ਪੰਨੀ ਹੈਰੋਇਨ, 10 ਰੁਪਏ ਦਾ ਰੋਲ, ਇਕ ਲਾਈਟਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਲਵਿੰਦਰ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਸਿਧਵਾਂ ਦੇ ਘਰ ਛਾਪੇਮਾਰੀ ਦੌਰਾਨ ਘਰ 'ਚੋਂ 50 ਕਿਲੋ ਲਾਹਣ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਗੁਰਮੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਜੀ.ਟੀ.ਰੋਡ ਪੁਲ ਸੂਆ ਖੇੜਾ ਨਜ਼ਦੀਕ ਨਾਕਾਬੰਦੀ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਨੂੰ ਕਾਬੂ ਕਰਕੇ ਉਸ ਪਾਸੋਂ 23 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਸ.ਆਈ. ਵਿਪਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਚੀਮਾ ਕਲਾਂ ਤੋਂ ਭੱਗੂਪੁਰ ਵਿਖੇ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਇਕ ਕਾਰ ਨੰਬਰ ਪੀ.ਬੀ. 46 ਏ.ਡੀ. 1420 'ਤੇ ਸਵਾਰ ਹੋ ਕੇ ਆ ਰਹੇ ਹਰਪਿੰਦਰ ਸਿੰਘ ਪੁੱਤਰ ਬਲਦੇਵ ਸਿੰਘ, ਬਲਵੀਰ ਸਿੰਘ ਪੁੱਤਰ ਜਗੀਰ ਸਿੰਘ, ਅਮਨਦੀਪ ਸਿੰਘ ਪੁੱਤਰ ਸੇਵਾ ਸਿੰਘ, ਰਣਜੀਤ ਸਿੰਘ ਰਾਣਾ ਪੁੱਤਰ ਲਖਵਿੰਦਰ ਸਿੰਘ ਵਾਸੀਅਨ ਭੱਗੂਪੁਰ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 120 ਗ੍ਰਾਮ ਹੈਰੋਇਨ, ਇਕ ਇਲੈਕਟ੍ਰੋਨਿਕ ਕੰਡਾ, ਲਾਈਟਰ, ਸਿਲਵਰ ਪੇਪਰ ਦੀਆਂ ਹੈਰੋਇਨ ਨਾਲ ਲਿਬੜੀਆਂ ਪੰਨੀਆਂ ਅਤੇ 2750 ਡਰੱਗ ਮਨੀ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ, ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਪੀ.ਓ. ਸਟਾਫ਼ ਤਰਨ ਤਾਰਨ ਵਲੋਂ ਭਗੌੜਾ ਗਿ੍ਫ਼ਤਾਰ <br/> ਅਗਲੀ ਖ਼ਬਰ ਕਾਨੂੰਨੀ ਕਾਰਵਾਈ ਲਈ ਪਰਿਵਾਰ ਨੇ ਲਾਸ਼ ਨੂੰ ਥਾਣੇ ਦੇ ਬਾਹਰ ਰੱਖ ਲਗਾਇਆ ਧਰਨਾ <br/>
Ad Position 24