ਤਰਨ ਤਾਰਨ, 30 ਦਸੰਬਰ (ਹਰਿੰਦਰ ਸਿੰਘ)-ਪੀ.ਓ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ ਇਕ ਭਗੌੜੇ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀ.ਓ.ਸਟਾਫ਼ ਤਰਨ ਤਾਰਨ ਦੇ ਇੰਚਾਰਜ ਐੱਸ.ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਉਨ੍ਹਾਂ ਵਲੋਂ ਥਾਣਾ ਸਿਟੀ ਪੱਟੀ ਵਿਖੇ ਦਰਜ ਐੱਨ.ਡੀ.ਪੀ.ਐੱਸ. ਐਕਟ ਮਾਮਲੇ ਵਿਚ ਲੋੜੀਦੇ ਭਗੌੜੇ ਬਲਜੀਤ ਸਿੰਘ ਉਰਫ ਨਿੰਜਾ ਪੁੱਤਰ ਤਰਸੇਮ ਲਾਲ ਵਾਸੀ ਵਾਰਡ ਨੰਬਰ 7 ਪੱਟੀ, ਜਿਸ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ, ਨੂੰ ਸੂਚਨਾ ਦੇ ਅਧਾਰ 'ਤੇ ਕਾਬੂ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਭਗੌੜੇ ਨੂੰ ਅਦਾਲਤ ਵਿ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਇਸੇ