ਮੀਆਂਵਿੰਡ, 30 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਸੀਨੀਅਰ ਆਗੂ ਸਾਬਕਾ ਚੀਫ਼ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਪਿੰਡ ਫਾਜਲਪੁਰ ਵਿਖੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਫਾਜ਼ਲਪੁਰ ਦੀ ਮਾਤਾ ਦੀ ਮੌਤ ਦਾ ਅਫਸੋਸ ਪ੍ਰਗਟ ਕੀਤਾ ਅਤੇ ਸਰਪੰਚ ਪਰਮਿੰਦਰ ਸਿੰਘ ਦੀ ਸਿਹਤ ਦਾ ਹਾਲ ਜਾਣਿਆ | ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਮੀਆਂਵਿੰਡ ਨੇ ਕਿਹਾ ਕਿ ਦਸ ਕੁ ਦਿਨ ਪਹਿਲਾਂ ਸਰਪੰਚ ਪਰਮਿੰਦਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਹ ਅੰਮਿ੍ਤਸਰ ਦੇ ਗੁਰੂ ਨਾਨਕ ਹਸਪਤਾਲ ਵਿਚ ਦਾਖਲ ਸਨ, ਜਿੱਥੇ ਉਨ੍ਹਾਂ ਦੀ ਮਾਤਾ ਉਨ੍ਹਾਂ ਦਾ ਹਾਲ ਜਾਣਨ ਪਹੁੰਚੇ, ਜਿੱਥੇ ਆਪਣੇ ਪੁੱਤਰ ਦੀ ਹਾਲਤ ਦੇਖ ਕੇ ਮੌਕੇ 'ਤੇ ਹੀ ਉਨ੍ਹਾਂ ਨੂੰ ਵੀ ਦਿਲ ਦਾ ਦੌਰਾ ਪੈ ਗਿਆ, ਜੋ ਉਨ੍ਹਾਂ ਲਈ ਜਾਨ ਲੇਵਾ ਸਾਬਤ ਹੋਇਆ | ਇਸ ਮੌਕੇ ਉਨ੍ਹਾਂ ਸਰਪੰਚ ਦੇ ਵੱਡੇ ਭਰਾ ਪ੍ਰਤਾਪ ਸਿੰਘ ਪੱਪੀ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਹੌਸਲਾ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਦੋਹਾਂ ਘਟਨਾਵਾਂ ਕਾਰਨ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ, ਪਰ ਪ੍ਰਮਾਤਮਾ ਦੇ ਹੁਕਮ ਨੂੰ ਮੰਨਣਾ ਹੀ ਪੈਂਦਾ ਹੈ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਰਣਜੀਤ ਸਿੰਘ, ਡਿੰਪੀ ਮੀਆਂਵਿੰਡ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਸਾਬਕਾ ਸਰਪੰਚ ਪਰਮਜੀਤ ਸਿੰਘ ਆਦਿ ਹਾਜ਼ਰ ਸਨ |