18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਜੁਗਰਾਜ ਸਟੇਡੀਅਮ ਦੇ ਨਿਰਮਾਣ ਲਈ ਸਰਪੰਚ ਰਾਜਬੀਰ ਸਿੰਘ ਦਾ ਵੱਡਾ ਉਪਰਾਲਾ <br/>

Ad Position 21
No active advertisement
ਅਜੀਤ ਡੈਸਕ 31-12-2025
ਪੱਟੀ, 30 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਚੂਸਲੇਵੜ ਵਿਖੇ ਨੌਜਵਾਨਾਂ ਦੇ ਖੇਡਾਂ ਨਾਲ ਸੰਬੰਧਿਤ ਸੁਪਨੇ ਸਾਕਾਰ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਦੇ ਉਦਮ ਸਦਕਾ ਪਿੰਡ ਦੇ ਸਰਪੰਚ ਰਾਜਬੀਰ ਸਿੰਘ ਵਲੋਂ ਜੁਗਰਾਜ ਸਟੇਡੀਅਮ ਦੇ ਨਿਰਮਾਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ | ਇਹ ਸਟੇਡੀਅਮ ਕਈ ਸਾਲਾਂ ਤੋਂ ਵਿਕਾਸ ਦੀ ਉਡੀਕ ਕਰ ਰਿਹਾ ਸੀ ਪਰ ਹੁਣ ਸਰਪੰਚ ਰਾਜਬੀਰ ਸਿੰਘ ਦੀ ਸਰਗਰਮ ਅਗਵਾਈ ਸਦਕਾ ਇਸ ਦਾ ਕੰਮ ਮੁੜ ਰਫ਼ਤਾਰ ਫੜਦਾ ਨਜ਼ਰ ਆ ਰਿਹਾ ਹੈ | ਜਾਣਕਾਰੀ ਅਨੁਸਾਰ ਜੁਗਰਾਜ ਸਟੇਡੀਅਮ ਪਿੰਡ ਦੇ ਨੌਜਵਾਨਾਂ ਲਈ ਖੇਡਾਂ ਦਾ ਇਕ ਮਹੱਤਵਪੂਰਨ ਕੇਂਦਰ ਬਣ ਸਕਦਾ ਹੈ, ਪਰ ਪਿਛਲੇ ਸਮੇਂ ਦੌਰਾਨ ਫੰਡਾਂ ਦੀ ਘਾਟ ਅਤੇ ਪ੍ਰਸ਼ਾਸਨਿਕ ਅਣਗਹਿਲੀ ਕਾਰਨ ਇਹ ਪ੍ਰੋਜੈਕਟ ਅਧੂਰਾ ਹੀ ਪਿਆ ਰਿਹਾ | ਸਰਪੰਚ ਬਣਨ ਤੋਂ ਬਾਅਦ ਰਾਜਬੀਰ ਸਿੰਘ ਨੇ ਕੈਬਿਨੇਟ ਮੰਤਰੀ ਭੁੱਲਰ ਦੇ ਉਦਮ ਸਦਕਾ ਇਸ ਮਸਲੇ ਨੂੰ ਪਹਿਲ ਦੇ ਆਧਾਰ 'ਤੇ ਚੁੱਕਿਆ ਅਤੇ ਸੰਬੰਧਿਤ ਵਿਭਾਗਾਂ ਨਾਲ ਮਿਲ ਕੇ ਸਟੇਡੀਅਮ ਦੇ ਨਿਰਮਾਣ ਲਈ ਯਤਨ ਤੇਜ਼ ਕੀਤੇ | ਸਰਪੰਚ ਰਾਜਬੀਰ ਸਿੰਘ ਨੇ ਦੱਸਿਆ ਕਿ ਸਟੇਡੀਅਮ ਦੇ ਤਿਆਰ ਹੋਣ ਨਾਲ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਣਾ ਮਿਲੇਗੀ, ਜਿਸ ਨਾਲ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਵਿਚ ਮਦਦ ਮਿਲੇਗੀ | ਉਨ੍ਹਾਂ ਕਿਹਾ ਕਿ ਭਵਿੱਖ 'ਚ ਇੱਥੇ ਕਬੱਡੀ, ਫੁੱਟਬਾਲ, ਵਾਲੀਬਾਲ, ਕਿ੍ਕਟ, ਹਾਕੀ, ਅਥਲੈਟਿਕਸ ਸਮੇਤ ਹੋਰ ਖੇਡਾਂ ਦੇ ਮੁਕਾਬਲੇ ਕਰਵਾਉਣ ਲਈ ਯੋਗ ਗਰਾਉਂਡ ਤਿਆਰ ਕੀਤੀ ਜਾਵੇਗੀ | ਪਿੰਡ ਵਾਸੀਆਂ ਨੇ ਸਰਪੰਚ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸ਼ਲਾਘਾ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਅਟਕੇ ਹੋਏ ਸਟੇਡੀਅਮ ਦੇ ਕੰਮ ਨੂੰ ਮੁੜ ਸ਼ੁਰੂ ਕਰਵਾਉਣਾ ਪਿੰਡ ਲਈ ਇਕ ਵੱਡੀ ਪ੍ਰਾਪਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪੱਟੀ ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਬੱਚਿਆਂ ਦੇ ਪੇਟ 'ਚ ਕੀੜੇ ਹੋਣ 'ਤੇ ਤੁਰੰਤ ਚੈੱਕਅਪ ਜ਼ਰੂਰੀ- ਡਾ. ਸੁਪਿ੍ਆ <br/>
Ad Position 24