17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ <br/>

Ad Position 21
No active advertisement
ਜ਼ਿਲ੍ਹਾ ਪੱਧਰੀ ਲਗਾਏ ਗਏ ਕਿਸਾਨ ਸਿਖਲਾਈ ਕੈਂਪ ਦਾ ਦਿ੍ਸ਼ | ਤਸਵੀਰਾਂ:ਮਨਜੀਤ ਸਿੰਘ <br/> 31-12-2025
ਤਰਨ ਤਾਰਨ, 30 ਦਸੰਬਰ (ਹਰਿੰਦਰ ਸਿੰਘ)- ਫਸਲੀ ਵਿਭਿੰਨਤਾ ਅਪਣਾਈਏ, ਨਵੀਆਂ ਖੇਤੀ ਤਕਨੀਕਾਂ ਅਪਣਾ ਕੇ ਰੰਗਲਾ ਪੰਜਾਬ ਬਣਾਈਏ ਦੇ ਸੰਦੇਸ਼ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਅਤੇ ਖੇਤੀ ਦੇ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਐਗਰੀਕਲਚਰ ਐਕਸਟੈਂਸ਼ਨ ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਭੱਠਲ ਫਾਰਮ ਨੌਸ਼ਹਿਰਾ ਪਨੂੰਆਂ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਵਿਸ਼ੇਸ਼ ਤੌਰ 'ਤੇ ਪਹੁੰਚੇ ਮਾਰਕਿਟ ਕਮੇਟੀ ਹਰੀਕੇ ਦੇ ਚੇਅਰਮੈਨ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪੀ.ਏ ਦਿਲਬਾਗ ਸਿੰਘ ਵਲੋਂ ਕੀਤਾ ਗਿਆ | ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨ ਮੌਕੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਚੇਅਰਮੈਨ ਦਿਲਬਾਗ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖੁਸ਼ਹਾਲ ਵੇਖਣਾ ਚਾਹੁੰਦੀ ਹੈ ਅਤੇ ਇਸ ਲਈ ਨਿਰੰਤਰ ਕਾਰਜ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਪਾਣੀ ਪੱਧਰ ਨਾ ਘਟੇ ਇਸ ਲਈ ਸਰਕਾਰ ਬਣਦਿਆਂ ਹੀ ਕਿਸਾਨਾਂ ਦੇ ਹਰ ਖੇਤ ਵਿਚ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਆਰੰਭੇ, ਉੱਥੇ ਪਾਣੀ ਰਿਚਾਰਜ ਕਰਨ ਵਾਲੀ ਤਕਨੀਕ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਭੰਗੂ ਨੇ ਮਹਿਕਮੇ ਦੁਆਰਾ ਕਿਸਾਨਾਂ ਨੂੰ ੂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ ਅਤੇ ਜਾਗਰੂਕ ਕੀਤਾ ਕਿ ਕਿਸਾਨ ਆਪਣੀ ਲੋੜ ਅਨੁਸਾਰ ਸਹਾਇਕ ਧੰਦਿਆਂ ਦੀ ਸਿਖਲਾਈ ਪ੍ਰਾਪਤ ਕਰਨ ਲਈ ਖੇਤੀਬਾੜੀ ਵਿਭਾਗ ਅਤੇ ਯੂਨੀਵਰਸਿਟੀ ਦੇ ਅਦਾਰਿਆਂ ਨਾਲ ਤਾਲਮੇਲ ਬਣਾਉਣ | ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਦੇਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉੱਥੇ ਵਾਤਾਵਰਨ ਪ੍ਰਦੂਸ਼ਿਤ ਹੋਣ ਨਾਲ ਬਹੁਤ ਸਾਰੀਆਂ ਭਿਆਨਕ ਬਿਮਾਰੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ | ਇਸ ਸਮੱਸਿਆ ਦੇ ਹੱਲ ਲਈ ਜਿੱਥੇ ਸਰਕਾਰ ਨੇ ਕਿਸਾਨਾਂ ਦੀ ਮਜ਼ਬੂਰੀ ਨੂੰ ਸਮਝਦਿਆਂ ਝੋਨੇ ਦੀ ਅਗੇਤੀ ਲਵਾਈ ਦੀ ਖੁੱਲ ਦਿੱਤੀ, ਉੱਥੇ ਇਸ ਲਈ ਲੋੜੀਂਦੀ ਮਸ਼ੀਨਰੀ ਤੇ ਲਗਪਗ 10 ਕਰੋੜ ਰੁਪਏ ਦੀ ਸਬਸਿਡੀ ਦਾ ਪ੍ਰਬੰਧ ਕੀਤਾ | ਸਟੇਜ ਸੰਚਾਲਨ ਦੌਰਾਨ ਡਾ.ਭੁਪਿੰਦਰ ਸਿੰਘ ਖੇਤੀਬਾੜੀ ਅਫ਼ਸਰ ਪੱਟੀ ਨੇ ਹਾਜ਼ਰੀਨ ਨੂੰ ਭੂਮੀ ਦੀ ਸਿਹਤ ਬਣਾਈ ਰੱਖਣ ਲਈ ਮਿੱਟੀ ਪਰਖ ਅਨੁਸਾਰ ਖਾਦਾਂ ਦੀ ਵਰਤੋਂ ਅਤੇ ਪਰਾਲੀ ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣ ਦੀ ਸਲਾਹ ਦਿੱਤੀ | ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਜ਼ਿਲ੍ਹਾ ਪਸਾਰ ਮਾਹਿਰ, ਕਿ੍ਸ਼ੀ ਵਿਗਿਆਨ ਕੇਂਦਰ, ਬੂਹ, ਬਾਗਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ, ਮੱਛੀ ਪਾਲਣ ਵਿਭਾਗ, ਖ਼ਾਲਸਾ ਕਾਲਜ ਸਿਖਲਾਈ ਕੇਂਦਰ ਦੇ ਮਾਹਿਰਾਂ ਨੇ ਵੱਖ-ਵੱਖ ਵਿਸ਼ਿਆਂ 'ਤੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ | ਇਸ ਮੌਕੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਬਲਜਿੰਦਰ ਸਿੰਘ ਭੁੱਲਰ, ਡਾ. ਹਰਦੀਪ ਕੌਰ ਸਹਾਇਕ ਮੰਡੀਕਰਨ ਅਫ਼ਸਰ, ਪ੍ਰਾਜੈਕਟ ਡਾਇਰੈਕਟਰ ਆਤਮਾ ਡਾ. ਵਿਕਰਮ ਸੂਦ, ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ, ਖੇਤੀਬਾੜੀ ਅਫ਼ਸਰ ਗੰਡੀਵਿੰਡ ਡਾ. ਗੁਰਿੰਦਰਜੀਤ ਸਿੰਘ, ਖੇਤੀਬਾੜੀ ਅਫ਼ਸਰ ਨੌਸ਼ਹਿਰਾ ਪਨੂੰਆਂ ਅਤੇ ਤਰਨ ਤਰਨ ਡਾ. ਮਲਵਿੰਦਰ ਸਿੰਘ, ਖੇਤੀਬਾੜੀ ਅਫ਼ਸਰ ਚੋਹਲਾ ਸਾਹਿਬ, ਵਲਟੋਹਾ ਡਾ. ਅਮਰਬੀਰ ਸਿੰਘ, ਡਾ. ਹਰਮੀਤ ਸਿੰਘ ਏ.ਡੀ.ਓ. ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਡਾ. ਹਰਪਾਲ ਸਿੰਘ ਪੰਨੂ, ਡਾ. ਜਗਵਿੰਦਰ ਸਿੰਘ ਸਾਬਕਾ ਮੁੱਖ ਖੇਤੀਬਾੜੀ ਅਫ਼ਸਰ, ਗਿਆਨ ਸਿੰਘ ਕੋਟ ਬੁੱਢਾ, ਰਣਜੀਤ ਸਿੰਘ ਸਰਪੰਚ ਕੋਟ ਬੁੱਢਾ, ਵਾਇਸ ਚੇਅਰਮੈਨ ਠੇਕੇਦਾਰ ਸਤਨਾਮ ਸਿੰਘ, ਬਲਾਕ ਪ੍ਰਧਾਨ ਅਵਤਾਰ ਸਿੰਘ ਸਭਰਾ ਅਤੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਤਕਨੀਕੀ ਸੈਸ਼ਨ ਅਤੇ ਸਟਾਲਾਂ 'ਤੇ ਜਾਣਕਾਰੀ ਪ੍ਰਾਪਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਨਕਲੀ ਪੁਲਿਸ ਬਣ ਕੇ ਘਰ 'ਚ ਦਾਖ਼ਲ ਚੋਰਾਂ ਨੇ ਕੀਤੀ ਡਕੈਤੀ <br/> ਅਗਲੀ ਖ਼ਬਰ ਅਧਿਆਪਕਾਂ ਦਾ ਫਰਜ਼ ਵਿਦਿਆਰਥੀਆਂ 'ਚ ਛੁਪੀ ਕਲਾ ਨੂੰ ਬਾਹਰ ਲਿਆਉਣਾ- ਚੰਦੇਲ <br/>
Ad Position 24