17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.6 ਕਰੋੜ ਦੀ ਵਿੱਤੀ ਸਹਾਇਤਾ- ਬਹਿੜਵਾਲ <br/>

Ad Position 21
No active advertisement
ਅਜੀਤ ਡੈਸਕ 31-12-2025
ਤਰਨ ਤਾਰਨ, 30 ਦਸੰਬਰ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ | ਇਸੇ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 26.6 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ | ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਦੱਸਿਆ ਕਿ ਸਰਕਾਰ ਵਲੋਂ ਪਹਿਲੇ ਬੱਚੇ ਦੇ ਜਨਮ 'ਤੇ ਲਾਭਪਾਤਰੀ ਔਰਤਾਂ ਨੂੰ 5 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇਹ ਰਕਮ ਦੋ ਕਿਸ਼ਤਾਂ ਵਿੱਚ ਅਦਾ ਕੀਤੀ ਜਾਂਦੀ ਹੈ, ਜਿਸ ਵਿਚ ਪਹਿਲੀ ਕਿਸ਼ਤ 3 ਹਜ਼ਾਰ ਰੁਪਏ ਅਤੇ ਦੂਜੀ ਕਿਸ਼ਤ 2 ਹਜ਼ਾਰ ਰੁਪਏ ਦੀ ਹੁੰਦੀ ਹੈ | ਚੇਅਰਮੈਨ ਬਹਿੜਵਾਲ ਨੇ ਦੱਸਿਆ ਕਿ ਦੂਜੇ ਬੱਚੇ ਦੇ ਜਨਮ 'ਤੇ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਸਰਕਾਰ ਵਲੋਂ 6 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਇੱਕ ਹੀ ਕਿਸ਼ਤ ਵਿਚ ਪ੍ਰਦਾਨ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇਹ ਸਾਰੀ ਰਕਮ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਭੇਜੀ ਜਾਂਦੀ ਹੈੈ | ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਹੁਣ ਤੱਕ 69,110 ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿੱਤੀ ਸਾਲ 2025-26 ਦੌਰਾਨ 1.14 ਲੱਖ ਲਾਭਪਾਤਰੀ ਔਰਤਾਂ ਨੂੰ ਇਸ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਵੁੱਡ ਬਲਾਸਮ ਸਕੂਲ ਦੇ ਵਿਦਿਆਰਥੀਆਂ ਨੇ ਇੰਟਰੈਕਟ ਪ੍ਰੋਜੈਕਟ ਤਹਿਤ ਕੀਤਾ ਵਧੀਆ ਕੰਮ- ਪਿ੍ੰਸੀਪਲ ਮਾਵੀ <br/> ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੁਸਾਇਟੀ ਵਲੋਂ ਖੂਨਦਾਨ ਕੈਂਪ ਲਗਾਇਆ <br/>
Ad Position 24