ਲੁਧਿਆਣਾ, 31 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਲੜਕੀ ਦੀ ਕੁੱਟਮਾਰ ਕਰਨ ਵਾਲੇ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰਾਚੀ ਪੁੱਤਰੀ ਦਰਸ਼ਨ ਵਾਸੀ ਜਨਕਪੁਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਜਨਕਪੁਰੀ ਦੇ ਰਹਿਣ ਵਾਲੇ ਸਾਹਿਲ ਅਰੋੜਾ ਖ਼ਿਲਾਫ਼ ਕੇਸ ਦਰਜ ਕੀਤਾ ਹੈ ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਉਸ ਦਾ ਜਾਣਕਾਰ ਹੈ ਅਤੇ ਉਸ ਦਾ ਉਨ੍ਹਾਂ ਦੇ ਘਰ ਆਉਣਾ-ਜਾਣਾ ਹੈ | ਬੀਤੇ ਦਿਨ ਉਹ ਰਸਤੇ ਵਿਚ ਜਾ ਰਹੀ ਸੀ ਕਿ ਕਿਸੇ ਗੱਲ ਨੂੰ ਲੈ ਕੇ ਕਥਿਤ ਦੋਸ਼ੀ ਉਸ ਨਾਲ ਉਲਝ ਪਿਆ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |