28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਸਹਾਇਕ ਸਬ-ਇੰਸਪੈਕਟਰ ਸਮੇਤ ਤਿੰਨ ਕਾਬੂ <br/>

Ad Position 21
No active advertisement
ਅਜੀਤ ਡੈਸਕ 01-06-2025
ਲੁਧਿਆਣਾ, 31 ਮਈ (ਪਰਮਿੰਦਰ ਸਿੰਘ ਆਹੂਜਾ)-ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਸਹਾਇਕ ਸਬ ਇੰਸਪੈਕਟਰ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸਹਾਇਕ ਸਬ ਇੰਸਪੈਕਟਰ ਬੂਆ ਸਿੰਘ ਵਾਸੀ ਕੁਲੀਏਵਾਲ, ਸੁਖਵਿੰਦਰ ਸਿੰਘ ਉਰਫ਼ ਗਗਨ ਵਾਸੀ ਭਾਮੀਆਂ ਕਲਾਂ ਅਤੇ ਅਵਿੰਦਰ ਪਾਲ ਸਿੰਘ ਉਰਫ਼ ਬੰਟੀ ਵਾਸੀ ਜਮਾਲਪੁਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਹਨਾਂ ਕਥਿਤ ਦੋਸ਼ੀਆਂ ਨੇ ਮਿ੍ਤਕ ਨੌਜਵਾਨ ਗੁਰਜਿੰਦਰ ਸਿੰਘ ਨਾਲ 16 ਅਪ੍ਰੈਲ ਨੂੰ ਬੰਟੀ ਦੇ ਘਰ ਸ਼ਰਾਬ ਪੀਤੀ ਸੀ | ਸ਼ਰਾਬ ਪੀਣ ਸਮੇਂ ਇਹਨਾਂ ਦਾ ਆਪਸ ਵਿਚ ਤਕਰਾਰ ਹੋ ਗਿਆ, ਜਿਸ 'ਤੇ ਉਥੇ ਇਹਨਾਂ ਵਲੋਂ ਚਲਾਈ ਗਈ ਗੋਲੀ ਵਿਚ ਗੁਰਜਿੰਦਰ ਸਿੰਘ ਦੀ ਮÏਤ ਹੋ ਗਈ | ਇਹਨਾਂ ਕਥਿਤ ਦੋਸ਼ੀਆਂ ਨੇ ਉਸ ਦੀ ਲਾਸ਼ ਨੂੰ ਕਾਰ ਵਿਚ ਪਾ ਕੇ ਮੋਰਿੰਡਾ ਨੇੜੇ ਜਾਂਦੀ ਨਹਿਰ ਨੇੜੇ ਕੱਚੇ ਰਸਤੇ 'ਚ ਸੁੱਟ ਦਿੱਤਾ, ਜਿੱਥੋਂ ਕਿ ਬਾਅਦ ਵਿਚ ਪੁਲਿਸ ਨੇ ਬਰਾਮਦ ਕੀਤਾ ਸੀ | ਮੋਰਿੰਡਾ ਪੁਲਿਸ ਵਲੋਂ ਉਸ ਵੇਲੇ ਉਸ ਨੰੂ ਲਾਵਾਰਸ ਲਾਸ਼ ਦੱਸ ਕੇ ਕਾਰਵਾਈ ਕੀਤੀ ਗਈ ਸੀ | ਪੁਲਿਸ ਵਲੋਂ ਇਸ ਮਾਮਲੇ ਵਿਚ ਬੂਆ ਸਿੰਘ ਨੂੰ ਪਹਿਲਾਂ ਹੀ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਹੁਣ ਦੋਵਾਂ ਨੂੰ ਗਿ੍ਫ਼ਤਾਰ ਕੀਤਾ ਹੈ¢ ਗੋਲੀ ਬੂਆ ਸਿੰਘ ਵਲੋਂ ਚਲਾਈ ਗਈ ਦੱਸੀ ਜਾ ਰਹੀ ਹੈ | ਪੁਲਿਸ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ¢

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਬੰਦੀ ਪਾਸੋਂ ਨਸ਼ੀਲੇ ਕੈਪਸੂਲ ਬਰਾਮਦ <br/> ਅਗਲੀ ਖ਼ਬਰ ਨਸ਼ਾ ਤਸਕਰੀ 'ਚ ਨਾਮਜ਼ਦ ਮੁਲਜ਼ਮ ਦੀ ਜਾਇਦਾਦ ਨੂੰ ਕਬਜ਼ੇ ਵਿਚ ਲੈਣ ਦੀ ਪੁਲਿਸ ਨੇ ਕੀਤੀ ਕਾਰਵਾਈ ਸ਼ੁਰੂ <br/>
Ad Position 24