28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ 8 ਨੂੰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਦਾ ਫ਼ੈਸਲਾ-ਦਿਓਲ

Ad Position 21
No active advertisement
ਅਜੀਤ ਡੈਸਕ 01-06-2025
ਲੁਧਿਆਣਾ, 31 ਮਈ (ਡਾ. ਤਰਲੋਚਨ ਸਿੰਘ)-ਸਿਹਤ ਵਿਭਾਗ ਦੀ ਪ੍ਰਮੁੱਖ ਜੱਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਆਪਣੀ ਇਕੋ ਇਕ ਮੰਗ ਰੈਗੂਲਰ ਅਤੇ 20 ਫ਼ੀਸਦੀ ਵਾਧੇ ਦੀ ਮੰਗ ਨੂੰ ਲੈ ਕੇ 8 ਜੂਨ ਨੂੰ ਫੇਰ ਰੋਸ ਪ੍ਰਦਰਸ਼ਨ ਅਤੇ ਰੋਸ ਰੈਲੀ ਕੱਢਣ ਦਾ ਫ਼ੈਸਲਾ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਜਥੇਬੰਦੀ ਵਲੋਂ 18 ਮਈ ਨੂੰ ਵੀ ਸ਼ਾਂਤਮਈ ਰੋਸ ਮਾਰਚ 'ਆਪ' ਦੇ ਸੰਸਦ ਮੈਂਬਰ ਅਤੇ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਸੰਜੀਵ ਅਰੋੜਾ ਦੇ ਮੁੱਖ ਦਫ਼ਤਰ ਤੱਕ ਕੀਤਾ ਗਿਆ ਸੀ, ਜਿਸ ਉਪਰੰਤ ਸੰਜੀਵ ਅਰੋੜਾ ਨੇ ਮੰਗ ਪੱਤਰ ਸਬੰਧਿਤ ਅਧਿਕਾਰੀਆਂ ਨੂੰ ਭੇਜਣ ਉਪਰੰਤ ਮੰਗਾਂ 'ਤੇ ਕਾਰਵਾਈ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਅੱਜ 15 ਦਿਨ ਬੀਤਣ ਉਪਰੰਤ ਵੀ ਕੋਈ ਕਾਰਵਾਈ ਨਹੀਂ ਹੋਈ, ਜਿਸ ਕਾਰਨ ਸਮੂਹ ਕਰਮਚਾਰੀਆਂ ਵਿਚ ਰੋਸ ਦੀ ਭਾਵਨਾ ਹੈ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਪੰਜਾਬ ਭਰ ਦੇ ਕਰਮਚਾਰੀਆਂ ਅਤੇ ਜ਼ਿਲ੍ਹਾ ਪ੍ਰਧਾਨ ਨਾਲ ਹੋਈ ਵਰਚੂਅਲ ਮੀਟਿੰਗ ਉਪਰੰਤ ਫ਼ੈਸਲਾ ਲਿਆ ਗਿਆ ਕਿ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਅਤੇ ਹੁਣ ਤੱਕ ਹਰ ਮੁਹਿੰਮ ਵਿਚ ਪਾਰਟੀ ਦਾ ਸਾਥ ਦੇਣ ਉਪਰੰਤ ਵੀ 40 ਮਹੀਨੇ ਬੀਤ ਜਾਣ 'ਤੇ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਸਮੂਹ ਕਰਮਚਾਰੀਆਂ ਵਿਚ ਰੋਹ ਫੈਲਿਆ ਹੋਇਆ ਹੈ, ਜਿਸ ਕਾਰਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਲੁਧਿਆਣਾ ਜ਼ਿਮਨੀ ਚੋਣ ਵਿਚ ਘਰ ਘਰ ਜਾ ਕੇ ਸਰਕਾਰ ਦੇ ਵਾਅਦਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ ਅਤੇ ਰੋਸ ਰੈਲੀ ਕੱਢੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਲ ਸੈਨਾ 'ਚ ਸਬ ਲੈਫਟੀਨੈਂਟ ਬਣੇ ਲੁਧਿਆਣਾ ਦੇ ਪ੍ਰਭਮੀਤ ਸਿੰਘ <br/> ਅਗਲੀ ਖ਼ਬਰ ਓਹਾਇਓ ਦੇ ਸਪਰਿੰਗਫੀਲਡ ਸ਼ਹਿਰ 'ਚ ਪਰੇਡ ਦੌਰਾਨ ਦੂਜੇ ਵਿਸ਼ਵ ਯੁੱਧ ਦੇ ਸਿੱਖ ਫੌਜੀਆਂ ਨੂੰ ਕੀਤਾ ਯਾਦ <br/>
Ad Position 24