28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕਤਲ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ <br/>

Ad Position 21
No active advertisement
ਅਜੀਤ ਡੈਸਕ 01-06-2025
ਲੁਧਿਆਣਾ, 31 ਮਈ (ਪਰਮਿੰਦਰ ਸਿੰਘ ਆਹੂਜਾ)-ਵਧੀਕ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਨੇ ਰਾਏਕੋਟ ਨਿਵਾਸੀ ਕੁਲਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਅਤੇ ਕੁਲਵਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਨੂੰ ਭੁਪਿੰਦਰ ਸਿੰਘ ਦੇ ਕਤਲ ਦਾ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ¢ ਮਿ੍ਤਕ ਦੇ ਪਿਤਾ ਹਰਪਾਲ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਦੋਵਾਂ ਦੋਸ਼ੀਆਂ ਦੀ ਉਨ੍ਹਾਂ ਦੇ ਪੁੱਤਰ ਨਾਲ ਦੁਸ਼ਮਣੀ ਸੀ¢ 29 ਜਨਵਰੀ, 2017 ਨੂੰ ਦੋਵੇਂ ਦੋਸ਼ੀ ਕਿਸੇ ਬਹਾਨੇ ਉਨ੍ਹਾਂ ਦੇ ਪੁੱਤਰ ਨੂੰ ਆਪਣੇ ਨਾਲ ਲੈ ਗਏ¢ ਜਦੋਂ ਉਹ ਪਿੰਡ ਲੋਹਟਬੱਦੀ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ ਆਪਣੇ ਪੁੱਤਰ ਦੀਆਂ ਚੀਕਾਂ ਦੀ ਆਵਾਜ਼ ਸੁਣਾਈ ਦਿੱਤੀ¢ ਜਦੋਂ ਉਹ ਆਪਣੇ ਪੁੱਤਰ ਕੋਲ ਪਹੁੰਚੇ ਤਾਂ ਉਹ ਬੁਰੀ ਤਰ੍ਹਾਂ ਜ਼ਖਮੀ ਸੀ¢ ਸ਼ਿਕਾਇਤਕਰਤਾ ਦੀ ਆਵਾਜ਼ ਸੁਣ ਕੇ ਦੋਸ਼ੀ ਮÏਕੇ ਤੋਂ ਭੱਜ ਗਏ¢ ਸ਼ਿਕਾਇਤਕਰਤਾ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਇਸ ਮਾਮਲੇ ਵਿਚ ਉਕਤ ਦੋਸ਼ੀਆਂ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਅਤੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਬਾਅਦ ਵਿਚ ਬਕਾਇਦਾ ਅਦਾਲਤ ਵਿਚ ਉਨ੍ਹਾਂ ਦਾ ਚਾਲਾਨ ਵੀ ਪੇਸ਼ ਕੀਤਾ ਗਿਆ | ਮਾਨਯੋਗ ਜੱਜ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਦੋਸ਼ੀਆਂ ਨੂੰ ਸਜ਼ਾ ਸੁਣਾਈ¢ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਵਾਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ¢ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਅਤੇ ਸਬੂਤਾਂ ਨੂੰ ਦੇਖਣ ਤੋਂ ਬਾਅਦ ਅਦਾਲਤ ਨੇ ਦੋਵਾਂ ਦੋਸ਼ੀਆਂ ਨੂੰ ਉਪਰੋਕਤ ਸਜ਼ਾ ਸੁਣਾਈ¢

Ad Position 22
No active advertisement
ਪਿਛਲੀ ਖ਼ਬਰ ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਔਰਤਾਂ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਭਾਰਤੀ ਜਲ ਸੈਨਾ 'ਚ ਸਬ ਲੈਫਟੀਨੈਂਟ ਬਣੇ ਲੁਧਿਆਣਾ ਦੇ ਪ੍ਰਭਮੀਤ ਸਿੰਘ <br/>
Ad Position 24