ਲੁਧਿਆਣਾ, 31 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਗੋਲਡੀ ਕੁਮਾਰ ਪੁੱਤਰ ਲੈਂਬਰ ਰਾਮ ਵਾਸੀ ਬਹਾਦਰਕੇ ਅਤੇ ਸਿਮਰਜੀਤ ਕੌਰ ਪਤਨੀ ਹੀਰਾ ਸਿੰਘ ਵਾਸੀ ਭੱਟੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 60 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਇਹਨਾਂ ਨੂੰ ਪਿੰਡ ਹੁਸੈਨਪੁਰਾ ਨੇੜੇ ਉਸ ਵੇਲੇ ਕਾਬੂ ਕੀਤਾ, ਜਦੋਂ ਕਿ ਇਹ ਹੈਰੋਇਨ ਦੀ ਸਪਲਾਈ ਦੇਣ ਦੀ ਜਾ ਰਹੇ ਸਨ | ਪੁਲਿਸ ਨੇ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਬਲਵੰਤ ਸਿੰਘ ਉਰਫ਼ ਗੱਬਰ ਵਾਸੀ ਗਿੱਲ ਚੌਕ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਸੱਤ ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਪੁਲਿਸ ਨੇ ਉਸ ਨੂੰ ਲੋਹਾ ਮੰਡੀ ਨੇੜਿਓਾ ਕਾਬੂ ਕੀਤਾ ਹੈ | ਤੀਜੇ ਮਾਮਲੇ ਵਿਚ ਪੁਲਿਸ ਨੇ ਇੰਦਰ ਸਿੰਘ ਉਰਫ਼ ਰੋਕੀ ਵਾਸੀ ਸੇਵਕ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੰੂ ਗੁਰੂ ਗੋਬਿੰਦ ਸਿੰਘ ਨਗਰ ਨੇੜਿਓਾ ਕਾਬੂ ਕੀਤਾ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਦੀਪਾਂਸ਼ੂ ਰਾਏ ਵਾਸੀ ਹੈਬੋਵਾਲ ਕਲਾਂ ਨੂੰ ਕਾਬੂ ਕਰਕੇ ਉਸੇ ਕਬਜ਼ੇ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ¢ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਕੋਨੀ ਪਤਨੀ ਵਿੱਕੀ ਵਾਸੀ ਫੋਕਲ ਪੁਆਇੰਟ ਅਤੇ ਆਸ਼ਾ ਪੁੱਤਰੀ ਮਨੀ ਰਾਮ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 500 ਗ੍ਰਾਮ ਗਾਂਜਾ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਹਨਾਂ ਸਾਰਿਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |