ਲੁਧਿਆਣਾ, 31 ਮਈ (ਭੁਪਿੰਦਰ ਸਿੰਘ ਬੈਂਸ)-ਸੀਨੀਅਰ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਵਲੋਂ ਸ਼ਹਿਰ ਦੇ ਹਲਕਾ ਪੱਛਮੀ ਵਿਚ 19 ਜੂਨ ਨੰੂ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਜੀਵਨ ਗੁਪਤਾ ਨੰੂ ਟਿਕਟ ਦੇਣ ਲਈ ਕੇਂਦਰੀ ਭਾਜਪਾ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੀਵਨ ਗੁਪਤਾ ਲੰਬੇ ਚਿਰ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਤੇ ਉਹ ਪਾਰਟੀ ਵਲੋਂ ਦਿੱਤੀਆਂ ਕਈ ਸੇਵਾਵਾਂ ਨਿਭਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਜੀਵਨ ਗੁਪਤਾ ਨੰੂ ਟਿਕਟ ਮਿਲਣ ਕਾਰਨ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਕਿਹਾ ਕਿ ਜੀਵਨ ਗੁਪਤਾ ਨੰੂ ਪਾਰਟੀ ਹਾਈਕਮਾਂਡ ਨੇ ਟਿਕਟ ਦੇ ਕੇ ਉਨ੍ਹਾਂ ਦੀ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਦਾ ਮੁੱਲ ਮੋੜਿਆ ਹੈ |