28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ-ਸਿਬਿਨ ਸੀ <br/>

Ad Position 21
No active advertisement
ਅਜੀਤ ਡੈਸਕ 01-06-2025
ਚੰਡੀਗੜ੍ਹ, 31 ਮਈ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ | ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਨੈਸ਼ਨਲ ਲੋਕ ਸੇਵਾ ਪਾਰਟੀ ਤੋਂ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ | ਇਸ ਤੋਂ ਇਲਾਵਾ ਪੰਜ ਆਜ਼ਾਦ ਉਮੀਦਵਾਰਾਂ ਪਰਮਜੀਤ ਸਿੰਘ ਭਰਾਜ, ਅਲਬਰਟ ਦੂਆ, ਕਮਲ ਪਵਾਰ, ਰਾਜੇਸ਼ ਸ਼ਰਮਾ ਅਤੇ ਨੀਟੂ ਵੱਲੋਂ ਨਾਮਜ਼ਦਗੀ ਭਰੀ ਗਈ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 14 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ | ਜ਼ਿਕਰਯੋਗ ਹੈ ਕਿ ਭਲਕੇ 1 ਜੂਨ ਨੂੰ ਸਰਕਾਰੀ ਛੁੱਟੀ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ, ਜਦਕਿ 2 ਜੂਨ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੈ | ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਜੀਵਨ ਗੁਪਤਾ ਨੰੂ ਉਮੀਦਵਾਰ ਬਣਾਉਣ 'ਤੇ ਜ਼ਿਮਨੀ ਚੋਣ 'ਚ ਫਸਵੀਂ ਟੱਕਰ ਹੋਣ ਦੀ ਸੰਭਾਵਨਾ <br/> ਅਗਲੀ ਖ਼ਬਰ ਹਲਕਾ ਪੱਛਮੀ ਦੇ ਲੋਕਾਂ ਨੂੰ ਮਿਲੇਗੀ ਹਰ ਸਹੂਲਤ-ਐਡਵੋਕੇਟ ਘੁੰਮਣ <br/>
Ad Position 24