28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਚੋਣ ਡਿਊਟੀ 'ਤੇ ਤਾਇਨਾਤ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਹੋਈ <br/>

Ad Position 21
No active advertisement
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਚੋਣ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਦੌਰਾਨ ਮੌਜੂਦ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨ ਰੋਹਿਤ ਗੁਪਤਾ ਅਤੇ ਹੋਰ ਅਧਿਕਾਰੀ | ਅਜੀਤ ਤਸਵੀਰ <br/> 01-06-2025
ਲੁਧਿਆਣਾ, 31 ਮਈ (ਜਗਮੀਤ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਦੀ ਮੌਜੂਦਗੀ ਵਿਚ 19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਚੋਣ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ | ਇਕ ਅਧਿਕਾਰਤ ਬਿਆਨ ਦੇ ਅਨੁਸਾਰ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਦਫ਼ਤਰ ਐਨ.ਆਈ.ਸੀ. ਵਿਚ ਸਮਰਪਿਤ ਡੀ.ਆਈ.ਐਸ.ਈ. ਸਾਫ਼ਟਵੇਅਰ ਦੀ ਵਰਤੋਂ ਕਰਕੇ ਕੀਤੀ ਗਈ ਸੀ, ਜਿਸ ਵਿਚ ਕੇਂਦਰ ਅਤੇ ਰਾਜ ਸਰਕਾਰਾਂ, ਬੈਂਕਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਦੇ 1552 ਤੋਂ ਵੱਧ ਕਰਮਚਾਰੀਆਂ ਨੂੰ ਸ਼੍ਰੇਣੀਬੱਧ ਕਰਨਾ ਸੀ, ਜਿਨ੍ਹਾਂ ਨੂੰ ਚੋਣਾਂ ਦੌਰਾਨ ਕਈ ਡਿਊਟੀਆਂ ਸੌਂਪੀਆਂ ਗਈਆਂ ਹਨ | ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵਲੋਂ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਤਾਂ ਜੋ ਚੋਣ ਕਰਮਚਾਰੀਆਂ ਦੀ ਚੋਣ ਵਿਚ ਨਿਰਪੱਖਤਾ ਨੂੰ ਯਕੀਨੀ ਬਣਾਇਆ ਜਾ ਸਕੇ | ਰੈਂਡਮਾਈਜ਼ੇਸ਼ਨ ਪ੍ਰਕਿਰਿਆ ਦਾ ਉਦੇਸ਼ ਲੁਧਿਆਣਾ ਪੱਛਮੀ ਅਧਿਕਾਰ ਖੇਤਰ ਅਧੀਨ ਆਉਣ ਵਾਲੇ 194 ਪੋਲਿੰਗ ਸਟੇਸ਼ਨਾਂ 'ਤੇ ਹੋਣ ਵਾਲੇ ਪੋਲਿੰਗ ਸ਼ਡਿਊਲ ਲਈ ਸਟਾਫ਼ ਨੂੰ ਡਿਊਟੀਆਂ ਸੌਂਪਣਾ ਸੀ, ਜਿਸ ਵਿਚ ਦੋ ਸਹਾਇਕ ਪੋਲਿੰਗ ਸਟੇਸ਼ਨ ਸ਼ਾਮਲ ਹਨ | ਕਰਮਚਾਰੀਆਂ ਨੂੰ ਪੋਲਿੰਗ ਦੌਰਾਨ ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ), ਸਹਾਇਕ ਪੀ.ਆਰ.ਓ ਅਤੇ ਪੋਲਿੰਗ ਅਫ਼ਸਰ (ਪੀ.ਓ) ਵਜੋਂ ਡਿਊਟੀਆਂ ਸੌਂਪੀਆਂ ਗਈਆਂ ਹਨ | ਇਸ ਤੋਂ ਬਿਨਾਂ 23 ਜੂਨ ਨੂੰ ਹੋਣ ਵਾਲੀ ਗਿਣਤੀ ਲਈ ਇਕ ਵੱਖਰੀ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਕਰਵਾਈ ਜਾਵੇਗੀ | ਜ਼ਿਲ੍ਹਾ ਚੋਣ ਅਧਿਕਾਰੀ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੇ ਐਕਟਾਂ, ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਦਰਸ਼ੀ ਤਰੀਕਿਆਂ ਨਾਲ ਪੋਲਿੰਗ ਅਤੇ ਗਿਣਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ | ਵੋਟਿੰਗ ਦੀ ਸਹੂਲਤ ਲਈ 66 ਥਾਵਾਂ 'ਤੇ ਦੋ ਸਹਾਇਕ ਪੋਲਿੰਗ ਸਟੇਸ਼ਨਾਂ ਸਮੇਤ 194 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਸ਼ਿਖਾ ਭਗਤ, ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਬੱਗਾ, ਏ.ਡੀ.ਆਈ.ਓ. ਸੰਜੇ ਸ਼ਿਓਕੰਦ ਅਤੇ ਹੋਰ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਾਸਟਰ ਟਰੱਸਟ ਗਰੁੱਪ ਨੇ ਸਰਕਾਰੀ ਹਾਈ ਸਕੂਲ ਨੰੂ ਵਾਟਰ ਕੂਲਰ ਤੇ ਰਜਿਸਟਰ ਭੇਟ ਕੀਤੇ ਅਗਲੀ ਖ਼ਬਰ ਕੇਜਰੀਵਾਲ ਸਰਕਾਰ ਦਾ ਖ਼ੌਫ਼ ਦਿਖਾ ਕੇ ਕਰ ਰਹੇ ਹਨ ਲੋਕਾਂ ਨੂੰ ਗੁਮਰਾਹ-ਆਸ਼ੂ ਆਸ਼ੂ ਦੀ ਹਮਾਇਤ 'ਚ ਉਤਰਿਆ ਵਕੀਲ ਭਾਈਚ...
Ad Position 24