28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

'ਆਪ' ਸਰਕਾਰ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ-ਔਜਲਾ <br/>

Ad Position 21
No active advertisement
ਮੀਟਿੰਗ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਕਾਂਗਰਸੀ ਸਮਰਥਕ ਜੇਤੂ ਚਿੰਨ੍ਹ ਬਣਾਉਂਦੇ ਹੋਏ | ਤਸਵੀਰ-ਸੇਵਕ ਸਿੰਘ <br/> 01-06-2025
ਲੁਧਿਆਣਾ, 31 ਮਈ (ਜਤਿੰਦਰ ਭੰਬੀ)-ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਹੇਠਲੀ 'ਆਪ' ਸਰਕਾਰ ਵਲੋਂ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੇ ਮਸਲਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਦਕਿ ਪੰਜਾਬ ਵਿਚ ਕਾਂਗਰਸ ਸਰਕਾਰ ਆਉਣ 'ਤੇ ਇਨ੍ਹਾਂ ਦੇ ਮਸਲੇ ਹੱਲ ਕਰਕੇ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ਉਹ ਅੱਜ ਇੱਥੇ ਲੁਧਿਆਣਾ ਸਟੀਲ ਟਰੇਨਰਜ਼ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਦੁਕਾਨਦਾਰ ਅਤੇ ਵਪਾਰੀ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਕਿਉਂਕਿ ਸਰਕਾਰ ਨੂੰ ਇਨ੍ਹਾਂ ਤੋਂ ਟੈਕਸਾਂ ਦੇ ਰੂਪ ਵਿਚ ਕਰੋੜਾਂ ਰੁਪਏ ਦੀ ਆਮਦਨ ਹੁੰਦੀ ਹੈ, ਪਰ ਸਰਕਾਰ ਵਲੋਂ ਇਸ ਵਰਗ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਆਉਣ 'ਤੇ ਇਨ੍ਹਾਂ ਦੇ ਮਸਲੇ ਹੀ ਹੱਲ ਨਹੀਂ ਕੀਤੇ ਜਾਣਗੇ, ਬਲਕਿ ਪੂਰਾ ਮਾਨ ਸਨਮਾਨ ਕੀਤਾ ਜਾਵੇਗਾ | ਇਸ ਤੋਂ ਪਹਿਲਾਂ ਪ੍ਰਧਾਨ ਰਵਿੰਦਰ ਪਾਲ ਸਿੰਘ ਮਿੰਕਾ ਦੀ ਅਗਵਾਈ ਹੇਠ ਔਜਲਾ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਪਾਰੀਆਂ ਦੇ ਮਸਲਿਆਂ ਬਾਰੇ ਜਾਣੂ ਕਰਾਇਆ | ਇਸ ਮੌਕੇ ਨਿਰਮਲ ਸਿੰਘ ਬਿੱਲਾ, ਪਾਲ ਖੁਰਾਣਾ, ਰਮਿੰਦਰ ਮੋਹਨ ਸਿੰਘ ਅਤੇ ਐਸ. ਛਾਬੜਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਹਿਤਕ ਸੰਸਥਾ ਸਿਰਜਣਧਾਰਾ ਦੀ ਹੋਈ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਭਾਰਤੀਯ ਵਿੱਦਿਆ ਮੰਦਰ ਸਕੂਲ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ
Ad Position 24