28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕਾਂਗਰਸ ਘੱਟ ਗਿਣਤੀ ਵਿਭਾਗ ਦੇ ਕੌਮੀ ਕੋਆਰਡੀਨੇਟਰ ਮੁਹੰਮਦ ਗੁਲਾਬ ਵਲੋਂ ਬਘੇਲ ਦਾ ਸਵਾਗਤ <br/>

Ad Position 21
No active advertisement
ਕਾਂਗਰਸ ਘੱਟ ਗਿਣਤੀ ਵਿਭਾਗ ਦੇ ਰਾਸ਼ਟਰੀ ਕੋਆਰਡੀਨੇਟਰ ਮੁਹੰਮਦ ਗੁਲਾਬ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ | ਅਜੀਤ ਤਸਵੀਰ <br/> 01-06-2025
ਲੁਧਿਆਣਾ, 31 ਮਈ (ਜਤਿੰਦਰ ਭੰਬੀ)-ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ ਮਹਾਂਨਗਰ ਪਹੁੰਚਣ 'ਤੇ ਕਾਂਗਰਸ ਘੱਟ ਗਿਣਤੀ ਵਿਭਾਗ ਦੇ ਕੌਮੀ ਕੋਆਰਡੀਨੇਟਰ ਮੁਹੰਮਦ ਗੁਲਾਬ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਉਪ ਪ੍ਰਧਾਨ ਮੁਹੰਮਦ ਜਹਾਂਗੀਰ ਵੀ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਬਘੇਲ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੂਰੇ ਨਹੀਂ ਕੀਤੇ ਗਏ | ਕਾਂਗਰਸ ਘੱਟ ਗਿਣਤੀ ਵਿਭਾਗ ਦੇ ਕੌਮੀ ਕੋਆਰਡੀਨੇਟਰ ਮੁਹੰਮਦ ਗੁਲਾਬ ਨੇ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਜਪਾ ਲਗਾਤਾਰ ਜਨਤਾ ਨਾਲ ਝੂਠ ਬੋਲ ਰਹੇ ਹਨ ਅਤੇ ਵੋਟਾਂ ਹਾਸਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਕਾਂਗਰਸ ਉਨ੍ਹਾਂ ਦੀ ਸੱਚੀ ਹਮਦਰਦ ਹੈ ਅਤੇ ਸਾਰੇ ਧਰਮਾਂ ਨੂੰ ਨਾਲ ਲੈ ਕੇ ਚੱਲਦੀ ਹੈ, ਇਸ ਕਰਕੇ ਇਹ ਸੀਟ ਵੱਡੇ ਫਰਕ ਨਾਲ ਜਿੱਤ ਕੇ 2027 ਦਾ ਮੁੱਢ ਬੰਨਿ੍ਹਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡੇਲ ਸਕੂਲ ਵਿਖੇ 'ਮੋਮਜ ਦੀ ਫਸਟ ਆਰਟਿਸਟ ਆਫ਼ ਲਿਟਲ ਹਾਰਟਸ' ਵਿਸ਼ੇ 'ਤੇ ਪ੍ਰੋਗਰਾਮ <br/> ਅਗਲੀ ਖ਼ਬਰ ਲੁਧਿਆਣਾ ਵਾਕ 'ਚ ਖਾਣ-ਪੀਣ ਦੇ ਸ਼ੌਕੀਨਾਂ ਲਈ ਮੈਕਡੋਨਾਲਜ਼ ਦੀ ਸ਼ੁਰੂਆਤ ਲੁਧਿਆਣਾ ਵਾਕ ਬਣੇਗਾ ਲੁਧਿਆਣਵੀਆਂ ਲਈ ਖਿੱਚ...
Ad Position 24