30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕਿ੍ਕਟ ਐਸੋਸੀਏਸ਼ਨ ਦੇ ਅਹੁਦੇਦਾਰਾਂ 'ਤੇ ਹੋਇਆ ਮਾਮਲਾ ਦਰਜ! <br/>

Ad Position 21
No active advertisement
ਅਜੀਤ ਡੈਸਕ 02-06-2025
ਲੁਧਿਆਣਾ, 1 ਜੂਨ (ਜਸਵਿੰਦਰ ਸਿੰਘ)-ਕਿ੍ਕਟ ਐਸੋਸੀਏਸ਼ਨ ਲੁਧਿਆਣਾ ਦੇ ਅਹੁਦੇਦਾਰਾਂ ਦੇ ਖ਼ਿਲਾਫ਼ ਸ਼ਿਕਾਇਤ ਕਰਤਾ ਵਲੋਂ ਕਥਿਤ ਤੌਰ 'ਤੇ ਫੰਡਾਂ ਵਿਚ ਘਪਲਾ ਕਰਨ, ਧੋਖਾਧੜੀ ਕਰਨ, ਨਾਜਾਇਜ਼ ਵਸੂਲੀ ਕਰਨ ਅਤੇ ਹੋਰ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਕਰਨ ਦੇ ਦੋਸ਼ ਲਗਾਏ ਗਏ ਸਨ | ਇਸ ਸ਼ਿਕਾਇਤ ਦੇ ਉੱਪਰ ਜਾਂਚ ਕਮੇਟੀ ਵਲੋਂ ਕਾਰਵਾਈ ਕਰਦਿਆਂ ਹੋਇਆਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਉਪਰ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕਿ੍ਕਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੇ ਉਪਰ ਲਗਾਏ ਗਏ ਦੋਸ਼ਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਪਰ ਪੁਲਿਸ ਵਲੋਂ ਇਸ ਮਾਮਲੇ ਵਿਚ ਚੁੱਪ ਵੱਟੀ ਹੋਈ ਹੈ | ਇਹ ਵੀ ਪਤਾ ਲੱਗਾ ਹੈ ਕਿ ਐਸੋਸੀਏਸ਼ਨ ਦੇ ਅਹੁਦੇਦਾਰ ਹਲਕਾ ਪੱਛਮੀ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਕਾਫ਼ੀ ਨਜ਼ਦੀਕੀ ਹਨ | ਕਿ੍ਕਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਉਪਰ ਮਾਮਲਾ ਦਰਜ ਹੋਣ ਦੀ ਖ਼ਬਰ ਜਿਵੇਂ ਹੀ ਸ਼ਹਿਰ ਵਿਚ ਫੈਲੀ ਤਾਂ ਇਹ ਸਾਰੇ ਰੂਪੋਸ਼ ਹੋ ਗਏ | ਜਦੋਂ ਸੰਬੰਧਿਤ ਮਾਮਲੇ ਦੀ ਜਾਣਕਾਰੀ ਲੈਣ ਲਈ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਸ਼ਿਕਾਇਤਕਰਤਾ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਿਸੇ ਨਾਲ ਸੰਪਰਕ ਨਹੀਂ ਹੋ ਸਕਿਆ | ਕਿਸੇ ਦਾ ਫ਼ੋਨ ਬੰਦ ਅਤੇ ਕਿਸੇ ਨੇ ਫ਼ੋਨ ਚੁੱਕਣਾ ਮੁਨਾਸਬ ਨਹੀਂ ਸਮਝਿਆ | ਸੋਸ਼ਲ ਮੀਡੀਆ 'ਤੇ ਸਨੀ ਖੋਸਲਾ ਵਲੋਂ ਕਿਹਾ ਜਾ ਰਿਹਾ ਹੈ ਕਿ ਇਹ ਮਾਮਲਾ ਪੰਜ ਸਾਲ ਪੁਰਾਣਾ ਹੈ ਅਤੇ ਸ਼ਿਕਾਇਤਕਰਤਾ ਵਲੋਂ ਇਹ ਮਾਮਲਾ ਕਾਫ਼ੀ ਸਮਾਂ ਪਹਿਲਾਂ ਵਾਪਸ ਲੈ ਲਿਆ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀ ਜ਼ਮੀਨ ਕਿਸੇ ਵੀ ਕੀਮਤ 'ਤੇ ਐਕਵਾਇਰ ਨਹੀਂ ਕਰਨ ਦਿਆਂਗੇ-ਸੂਬਾ ਪ੍ਰਧਾਨ ਖੋਸਾ ਕਿਸਾਨਾਂ ਨਾਲ ਚੱਟਾਨ ਵਾਂਗ ਖ... ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਐਸ. ਐਸ. ਟੀ/ਐਫ. ਐਸ. ਟੀ/ਪੁਲਿਸ ਵਲੋਂ ਉਪ ਜ਼ਿਮਨੀ ਚੋਣ ਦੌਰਾਨ ਨਗਦੀ ਜ਼ਬਤ ਅਤੇ ਹੋਰ...
Ad Position 24