30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕਿਸਾਨਾਂ ਦੀ ਜ਼ਮੀਨ ਕਿਸੇ ਵੀ ਕੀਮਤ 'ਤੇ ਐਕਵਾਇਰ ਨਹੀਂ ਕਰਨ ਦਿਆਂਗੇ-ਸੂਬਾ ਪ੍ਰਧਾਨ ਖੋਸਾ ਕਿਸਾਨਾਂ ਨਾਲ ਚੱਟਾਨ ਵਾਂਗ ਖੜੇ੍ਹ ਹਾਂ-ਸਰਪੰਚ ਲਾਦੀਆਂ <br/>

Ad Position 21
No active advertisement
ਪਿੰਡ ਕਾਸਾਵਾਦ ਵਿਖੇ ਭਾਕਿਯੂ ਖੋਸਾ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਲ ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਲਾਦੀਆਂ, ਜਸਪਾਲ ਸਿੰਘ ਜੱਸਾ ਤੇ ਹੋਰ | ਤਸਵੀਰ-ਬਲਬੀਰ ਸਿੰਘ ਰਾਣਾ <br/> 02-06-2025
ਲਾਡੋਵਾਲ/ਭਾਮੀਆਂ ਕਲਾ, 1 ਜੂਨ (ਬਲਬੀਰ ਸਿੰਘ ਰਾਣਾ/ਜਤਿੰਦਰ ਭੰਬੀ)- ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਇਕ ਅਹਿਮ ਮੀਟਿੰਗ ਪਿੰਡ ਕਾਸਾਬਾਦ ਜ਼ਿਲ੍ਹਾ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਸਰਪੰਚ ਹਰਨੇਕ ਸਿੰਘ ਲਾਦੀਆਂ ਅਤੇ ਮਹਿਲਾ ਕਿਸਾਨ ਵਿੰਗ ਦੀ ਪ੍ਰਧਾਨ ਰਮਨਦੀਪ ਕੌਰ ਮੁਰਖਾਈ ਦੀ ਯੋਗ ਅਗਵਾਈ ਹੇਠ ਹੋਈ | ਇਸ ਮੌਕੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਨੇ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਜਿੰਨੀਆਂ ਵੀ ਵਾਹੀ ਯੋਗ ਜ਼ਮੀਨਾਂ ਨੂੰ ਜਬਰੀ ਐਕਵਾਇਰ ਕਰਨ 'ਤੇ ਤੁਲੀ ਹੈ, ਪਰ ਸਰਕਾਰ ਦੀ ਇਹ ਮਨਸ਼ਾ ਕਿਸੇ ਵੀ ਕੀਮਤ 'ਤੇ ਪੂਰੀ ਨਹੀਂ ਹੋਣ ਦਿਆਂਗੇ | ਪ੍ਰਧਾਨ ਖੋਸਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਬਿਆਨ ਦਿੱਤਾ ਹੈ ਕਿ ਸਹਿਕਾਰੀ ਬੈਂਕਾਂ ਦੀ ਵਸੂਲੀ ਤੁਰੰਤ ਕੀਤੀ ਜਾਵੇ ਜਿਹੜੇ ਕਿਸਾਨ ਡਿਫਾਲਟਰ ਪਾਏ ਜਾਂਦੇ ਹਨ ਪਰ ਮਾਨ ਸਰਕਾਰ ਯਾਦ ਕਰੇ ਕਿ ਉਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ''ਆਪU ਦੀ ਸਰਕਾਰ ਬਣਨ ਤੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ਼ ਕੀਤਾ ਜਾਵੇਗਾ | ਸੂਬਾ ਪ੍ਰਧਾਨ ਖੋਸਾ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ | ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਸਰਪੰਚ ਹਰਨੇਕ ਸਿੰਘ ਲਾਦੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਦਾ ਮਤਲਬ ਨਾ ਮਾਤਰ ਰੇਟ ਵਧਾ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ | ਇਸ ਸਮੇਂ ਮੀਤ ਪ੍ਰਧਾਨ ਜਸਵੀਰ ਸਿੰਘ, ਪ੍ਰੈਸ ਸਕੱਤਰ ਮੰਗਲ ਸਿੰਘ, ਕਿਰਪਾਲ ਸਿੰਘ, ਕੁਲਵਿੰਦਰ ਸਿੰਘ ਰਟੋਲ, ਪ੍ਰਧਾਨ ਮਨਜੀਤ ਸਿੰਘ ਖਾਨਪੁਰੀ, ਜਲਿਾ ਮੀਤ ਪ੍ਰਧਾਨ ਜਸਪਾਲ ਸਿੰਘ ਜੱਸਾ ਨੂਰਪੁਰ ਬੇਟ, ਪ੍ਰਧਾਨ ਹਰਜਿੰਦਰ ਸਿੰਘ,ਪ੍ਰਧਾਨ ਬਲਵਿੰਦਰ ਸਿੰਘ ਭੈਰੋਮੁੰਨਾ, ਹਰਮਿੰਦਰ ਸਿੰਘ ਚੀਮਾ, ਰਛਪਾਲ ਸਿੰਘ, ਰਜਿੰਦਰ ਸਿੰਘ, ਹਰਚੰਦ ਸਿੰਘ, ਦਰਸ਼ਨ ਸਿੰਘ, ਨੰਬਰਦਾਰ ਗੁਰਮੀਤ ਸਿੰਘ ਹਾਕਮ ਸਿੰਘ, ਇੰਦਰਜੀਤ ਸਿੰਘ, ਤਰਸੇਮ ਲਾਲ, ਮੇਹਰ ਸਿੰਘ, ਸਾਬਕਾ ਪੰਚ ਰਣਜੀਤ ਸਿੰਘ ਚਿਮਾ ' ਗੁਰਮੇਲ ਰਾਮ,ਭੁਸ਼ਨ, ਸਰਪੰਚ ਗੁਰਮੀਤ ਰਾਮ, ਪ੍ਰਧਾਨ ਦਵਿੰਦਰ ਸਿੰਘ, ਕਿਰਪਾਲ ਸਿੰਘ,ਸ਼ਲਿੰਦਰ ਸਿੰਘ,ਗੁਰਦੀਪ ਸਿੰਘ ਕਾਸਾਬਾਦ, ਅਰਵਿੰਦਰ ਸਿੰਘ,ਅਮਰ ਸਿੰਘ, ਨੰਬਰਦਾਰ ਮੇਹਰ ਸਿੰਘ,ਧੀਰਜ ਸੋਲੈ, ਚਰਨ ਸਿੰਘ ਤਲਵੰਡੀ, ਮਹਿਲਾ ਸਰਪੰਚ ਦੇ ਪਤੀ ਗੁਰਮੀਤ ਸਿੰਘ ਕਾਸਾਬਾਦ, ਕਰਤਾਰ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ. ਆਰ. ਟੀ. ਸੀ. ਆਜ਼ਾਦ ਯੂਨੀਅਨ ਵਲੋਂ ਮੰਗਾਂ ਲਈ ਸਾਂਝੇ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ <br/> ਅਗਲੀ ਖ਼ਬਰ ਕਿ੍ਕਟ ਐਸੋਸੀਏਸ਼ਨ ਦੇ ਅਹੁਦੇਦਾਰਾਂ 'ਤੇ ਹੋਇਆ ਮਾਮਲਾ ਦਰਜ! <br/>
Ad Position 24