31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 02-06-2025
ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਭੂਮੀ ਪਤਨੀ ਮੁਕੇਸ਼ ਕੁਮਾਰ ਵਾਸੀ ਉਮੈਕਸ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਮਾਧਵ ਗੁਪਤਾ ਅਤੇ ਉਸ ਦੇ ਭਰਾ ਅਨਮੋਲ ਗੁਪਤਾ ਵਾਸੀ ਮਹਾਂਰਾਣੀ ਝਾਂਸੀ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਨੇ ਇੱਕ ਪਲਾਟ ਉਕਤ ਕਥਿਤ ਦੋਸ਼ੀਆਂ ਪਾਸੋਂ ਖ਼ਰੀਦ ਕੀਤਾ ਸੀ ਅਤੇ ਇਨ੍ਹਾਂ ਕਥਿਤ ਦੋਸ਼ੀਆਂ ਵੱਲੋਂ ਪਲਾਟ 'ਤੇ ਕਰਜ਼ਾ ਲਿਆ ਹੋਇਆ ਸੀ, ਪਰ ਰਜਿਸਟਰੀ ਕਰਵਾਉਣ ਸਮੇਂ ਇਹਨਾਂ ਨੇ ਉਸ ਨੰੂ ਨਹੀਂ ਦੱਸਿਆ ਬਾਅਦ ਵਿਚ ਜਦੋਂ ਜਾਇਦਾਦ ਤੇ ਬੈਂਕ ਅਧਿਕਾਰੀਆਂ ਵੱਲੋਂ ਨੋਟਿਸ ਲਗਾਇਆ ਗਿਆ ਤਾਂ ਉਸ ਨੂੰ ਇਸ ਦਾ ਪਤਾ ਲੱਗਿਆ, ਜਿਸ ਤੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ | ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ <br/> ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ <br/>
Ad Position 24