ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿਚ ਪਹਿਲੀ ਅਤੇ ਦੁਨੀਆਂ ਦੇ ਇਤਿਹਾਸ ਵਿਚ ਇਕ ਲਾਸਾਨੀ ਤੇ ਬੇਮਿਸਾਲ ਸ਼ਹਾਦਤ ਹੈ, ਜਿਸ ਨਾਲ ਸਿੱਖ ਇਤਿਹਾਸ ਵਿਚ ਸ਼ਹੀਦੀਆਂ ਦਾ ਇਕ ਨਵਾਂ ਅਧਿਆਇ ਆਰੰਭ ਹੋਇਆ | ਉਨ੍ਹਾਂ ਕਿਹਾ ਕਿ ਪੰਚਮ ਪਾਤਸ਼ਾਹ ਦਾ ਸਾਰਾ ਜੀਵਨ ਹੀ ਪਰਉਪਕਾਰ ਵਿਚ ਕਿਸੇ ਉਚੇ ਆਦਰਸ਼ ਲਈ ਬਤੀਤ ਹੋਇਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਸੁਖਵਿੰਦਰ ਸਿੰਘ ਮੀਤ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਅੱਜ ਪ੍ਰਮੁੱਖ ਮਿਉਜ਼ਿਕ ਕੰਪਨੀ ਅੰਮਿ੍ਤ ਸਾਗਰ ਦੇ ਪਰਿਵਾਰ ਵਲੋਂ ਆਪਣੇ ਸਹਿਯੋਗੀ ਸਾਥੀਆਂ ਦੇ ਨਿੱਘੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਲਗਾਏ ਗਏ ਗੁਰੂ ਦੇ ਅਟੁੱਟ ਲੰਗਰ ਦੀ ਆਰੰਭਤਾ ਮੌਕੇ ਕੀਤਾ | ਉਨ੍ਹਾਂ ਨੇ ਕਿਹਾ ਕਿ ਸਮੁੱਚੇ ਸੰਸਾਰ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਊਜ਼ਿਕ ਕੰਪਨੀ ਅੰਮਿ੍ਤ ਸਾਗਰ ਦੇ ਪ੍ਰਮੁੱਖ ਸ. ਬਲਬੀਰ ਸਿੰਘ ਭਾਟੀਆ, ਸ. ਕਰਨਪ੍ਰੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਵੱਲੋਂ ਪੂਰੀ ਸੇਵਾ ਭਾਵਨਾ ਦੇ ਨਾਲ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਲੋੜਵੰਦਾਂ ਲਈ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਗੁਰੂ ਦਾ ਲੰਗਰ ਲਗਾਉਣ ਦੀ ਸੇਵਾ ਕਰਨਾ, ਸੇਵਾ ਦੇ ਸੰਕਲਪ ਨਾਲ ਜੁੜਨ ਦੀ ਪ੍ਰਤੱਖ ਮਿਸਾਲ ਹੈ | ਸਰਦਾਰ ਬਲਵੀਰ ਸਿੰਘ ਭਾਟੀਆ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨਾ ਸਭ ਤੋਂ ਵੱਡਾ ਧਰਮ ਹੈ ਅਰਦਾਸ ਦੀ ਸੇਵਾ ਭਾਈ ਸੁਖਵਿੰਦਰ ਨੇ ਕੀਤੀ, ਉਪਰੰਤ ਅੰਮਿ੍ਤ ਸਾਗਰ ਪਰਿਵਾਰ ਦੇ ਮੈਬਰਾਂ ਵੱਲੋਂ ਇੱਕਤਰ ਹੋਈਆਂ ਸੰਗਤਾਂ ਨੂੰ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਲੰਗਰ ਛਕਾਇਆ ਗਿਆ | ਇਸ ਮੌਕੇ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ, ਨਿਵਾਜ਼ ਸਿੰਘ ਭਾਟੀਆ, ਸ਼ਰਨਜੀਤ ਸਿੰਘ, ਪਰਮ ਗੱਖਰ, ਮਨੀਕਰਨ ਸਿੰਘ, ਹਰਬਿੰਦਰ ਸਿੰਘ, ਰਾਵਿੰਦਰ ਸਿੰਘ, ਰਣਜੀਤ ਸਿੰਘ ਰਿੰਕੂ, ਜੈਕਰਨ ਸਿੰਘ, ਰਤਨਜੋਤ ਸਿੰਘ, ਜਗਤਾਰ ਸਿੰਘ, ਅਸ਼ੋਕ ਕੁਮਾਰ, ਅਮਨਪ੍ਰੀਤ ਕੌਰ, ਸਵਨੀਤ ਕੌਰ, ਪ੍ਰਵਲੀਨ ਕੌਰ, ਅਸ਼ਮੀਤ ਕੌਰ, ਦਲਜੀਤ ਕੌਰ, ਜਾਸਮੀਨ ਕੌਰ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |