31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 02-06-2025
ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇੱਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਸਬੰਧੀ ਜਵਰਾਜ ਸਿੰਘ ਵਾਸੀ ਬੋਂਕੜ ਡੋਗਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਲੜਕੀ ਨੂੰ ਜ਼ਬਰਦਸਤੀ ਮੋਟਰਸਾਈਕਲ 'ਤੇ ਬਿਠਾ ਕੇ ਹੋਟਲ ਵਿਚ ਲੈ ਗਿਆ ਜਿੱਥੇ ਕਿ ਉਸ ਨਾਲ ਜਬਰ ਜਨਾਹ ਕੀਤਾ | ਬਾਅਦ ਵਿਚ ਕਥਿਤ ਦੋਸ਼ੀ ਉਸ ਨੂੰ ਜਮਾਲਪੁਰ ਚੋਂਕ ਨੇੜੇ ਛੱਡ ਕੇ ਫ਼ਰਾਰ ਹੋ ਗਿਆ | ਲੜਕੀ ਵੱਲੋਂ ਇਹ ਸਾਰੀ ਗੱਲ ਆਪਣੇ ਮਾਪਿਆਂ ਨੂੰ ਦੱਸੀ ਤਾਂ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵੱਲੋਂ ਇਸ ਮਾਮਲੇ ਵਿਚ ਕੇਸ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਦੋਸ਼ੀ ਫ਼ਰਾਰ ਦੱਸਿਆ ਜਾਂਦਾ |

Ad Position 22
No active advertisement
ਪਿਛਲੀ ਖ਼ਬਰ ਜੂਨ '84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮਿ੍ਤ ਸਾਗਰ ਪਰਿਵਾਰ ਵਲੋਂ ਲਗਾਇਆ ਲੰਗਰ <br/>
Ad Position 24