31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਭਾਜਪਾ ਆਗੂਆਂ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਜੀਵਨ ਗੁਪਤਾ, ਵਿਪਨ ਸੂਦ ਕਾਕਾ, ਰਾਸ਼ੀ ਅਗਰਵਾਲ, ਰਾਕੇਸ਼ ਕਪੂਰ <br/> 02-06-2025
ਕਿਹਾ, ਭਾਜਪਾ ਉਕਤ ਜ਼ਿਮਨੀ ਚੋਣ ਜਿੱਤ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਜਿੱਤ ਦੀ ਨੀਂਹ ਰੱਖੇਗੀ
ਲੁਧਿਆਣਾ, 1 ਜੂਨ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਹਲਕਾ ਪੱਛਮੀ ਵਿਧਾਨਸਭਾ ਜ਼ਿਮਨੀ ਚੋਣ ਤੋਂ ਭਾਜਪਾ ਉਮੀਦਵਾਰ ਜੀਵਨ ਗੁਪਤਾ ਵਲੋਂ ਆਪਣੀ ਚੋਣ ਪ੍ਰਚਾਰ ਸ਼ੁਰੂ ਕਰ ਦਿੱਤੀ ਗਈ ਹੈ | ਇਸ ਤਹਿਤ ਜੀਵਨ ਗੁਪਤਾ ਵਲੋਂ ਭਾਜਪਾ ਦੇ ਇੰਡਸਟਰੀ ਸੈੱਲ ਦੇ ਆਗੂ ਰਾਕੇਸ਼ ਕਪੂਰ, ਵਿਪਨ ਸੂਦ ਕਾਕਾ, ਭਾਜਪਾ ਕੌਂਸਲਰ ਰਾਸ਼ੀ ਅਗਰਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜੀਵਨ ਗੁਪਤਾ ਨੇ ਕਿਹਾ ਕਿ ਉਕਤ ਸਾਰੇ ਭਾਜਪਾ ਆਗੂਆਂ ਵਲੋਂ ਉਨ੍ਹਾਂ ਦੀ ਪੂਰੀ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਲੁਧਿਆਣਾ ਇਕਾਈ ਪੂਰੀ ਤਰ੍ਹਾਂ ਨਾਲ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ ਤੇ ਉਨ੍ਹਾਂ ਨੂੰ ਉਕਤ ਚੋਣ ਜਿਤਾਉਣ ਲਈ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 3 ਸਾਲ ਦੇ ਰਾਜ ਵਿਚ ਸੂਬੇ ਦਾ ਬੁਰਾ ਹਾਲ ਕਰ ਦਿੱਤਾ ਹੈ | ਸੂਬੇ ਦੇ ਸਨਅਤਕਾਰ ਦੂਜੇ ਰਾਜਾਂ ਵਿਚ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਉਕਤ ਜ਼ਿਮਨੀ ਚੋਣ ਜਿੱਤ ਕੇ ਸੂਬੇ ਵਿਚ 2027 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਦੀ ਨੀਂਹ ਰੱਖੇਗੀ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਗੇਜਾ ਰਾਮ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵੋਕੇਸ਼ਨਲ ਟੀਚਰਜ਼ ਫਰੰਟ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ <br/... ਅਗਲੀ ਖ਼ਬਰ ਭਾਜਪਾ ਆਗੂਆਂ ਕਵਰਨਰਿੰਦਰ ਸਿੰਘ ਤੇ ਨਰੇਸ਼ ਚਲੋਤਰਾ ਨੇ ਜੀਵਨ ਗੁਪਤਾ ਨੂੰ ਟਿਕਟ ਦੇਣ 'ਤੇ ਭਾਜਪਾ ਹਾਈਕਮਾਂਡ ਦਾ ਕੀਤਾ ਧ...
Ad Position 24