31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਵੋਕੇਸ਼ਨਲ ਟੀਚਰਜ਼ ਫਰੰਟ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ <br/>

Ad Position 21
No active advertisement
ਵੋਕੇਸ਼ਨਲ ਟੀਚਰਜ਼ ਫਰੰਟ ਦੀ ਹੋਈ ਮੀਟਿੰਗ ਦਾ ਦਿ੍ਸ਼ | ਅਜੀਤ ਤਸਵੀਰ <br/> 02-06-2025
ਲੁਧਿਆਣਾ, 1 ਜੂਨ (ਭੁਪਿੰਦਰ ਸਿੰਘ ਬੈਂਸ)-ਵੋਕੇਸ਼ਨਲ ਟੀਚਰਜ਼ ਫਰੰਟ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਵਨੀਤ ਕੁਮਾਰ ਤੇ ਬਲਵਿੰਦਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਫਰੰਟ ਦੇ ਆਗੂਆਂ ਵਲੋਂ ਮੰਗਾਂ ਨਾ ਮੰਗੇ ਜਾਣ 'ਤੇ ਸੂਬਾ ਸਰਕਾਰ ਪ੍ਰਤੀ ਰੋਸ ਜ਼ਾਹਿਰ ਕੀਤਾ ਗਿਆ | ਇਸ ਮੌਕੇ ਨਵਨੀਤ ਕੁਮਾਰ ਤੇ ਬਲਵਿੰਦਰ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਸਾਰੇ ਵਾਅਦੇ ਝੂਠੇ ਨਿਕਲੇ | ਅਧਿਆਪਕਾਂ ਵਲੋਂ ਕਈ ਵਾਰ ਵਿਭਾਗ ਅਤੇ ਸਿੱਖਿਆ ਮੰਤਰੀ, ਸਬ ਕਮੇਟੀ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਵੀ ਕੋਈ ਸਿੱਟਾ ਨਹੀਂ ਨਿਕਲਿਆ | ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਫਰੰਟ ਵਲੋਂ 5 ਜੂਨ ਨੂੰ ਪੰਜਾਬ ਸਰਕਾਰ ਦੇ ਖ਼ਿਲਾਫ਼ ਲੁਧਿਆਣਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਸੁਖਵੰਤ ਸਿੰਘ, ਨੀਰਜ ਕੁਮਾਰ, ਸੁਖਵੀਰ ਸਿੰਘ, ਮੋਹਨ ਕੁਮਾਰ, ਵਿਨੋਦ ਕੁਮਾਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਤਰੁਣ ਚੁੱਘ ਨੇ ਪ੍ਰਵੀਨ ਬਾਂਸਲ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਭਾਜਪਾ ਆਗੂਆਂ ਨਾਲ ਕੀਤੀ ਮੁਲਾਕਾਤ <br/>
Ad Position 24