31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਭਾਜਪਾ ਉਮੀਦਵਾਰ ਜੀਵਨ ਗੁਪਤਾ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ ਅੱਜ

Ad Position 21
No active advertisement
ਅਜੀਤ ਡੈਸਕ 02-06-2025
ਲੁਧਿਆਣਾ, 1 ਜੂਨ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਹਲਕਾ ਪੱਛਮੀ ਦੀ 19 ਜੂਨ ਨੰੂ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਵਲੋਂ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਧਿਕਾਰੀ ਕੋਲ ਅੱਜ 2 ਜੂਨ ਦਿਨ ਸੋਮਵਾਰ ਨੰੂ ਦਾਖਲ ਕੀਤੇ ਜਾਣਗੇ | ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਗੁਜਰਾਤ ਦੇ ਸਾਬਕਾ ਮੱੁਖਮੰਤਰੀ ਵਿਜੇ ਰੁਪਾਣੀ, ਸੀਨੀਅਰ ਭਾਜਪਾ ਆਗੂ ਤੀਕਸ਼ਨ ਸੂਦ, ਅਵਿਨਾਸ਼ ਰਾਏ ਖੰਨਾ, ਅਸ਼ਵਨੀ ਸ਼ਰਮਾ, ਡਾ. ਨਰਿੰਦਰ ਸਿੰਘ ਰਾਣਾ ਆਦਿ ਉਚੇਚੇ ਤੌਰ 'ਤੇ ਸ਼ਾਮਿਲ ਹੋਣਗੇ | ਜੀਵਨ ਗੁਪਤਾ ਦੇ ਨਾਮਜ਼ਦਗੀ ਪੱਤਰ ਦਾਖਿਲ ਕਰਨ ਤੋਂ ਪਹਿਲਾਂ ਭਾਜਪਾ ਆਗੂਆਂ ਵਲੋਂ ਹੋਟਲ ਗੁਲਮੋਹਰ ਦੇ ਕੋਲ ਭਾਜਪਾ ਆਗੂਆਂ ਤੇ ਵਰਕਰਾਂ ਨੰੂ ਸੰਬੋਧਿਤ ਕੀਤਾ ਜਾਵੇਗਾ | ਉਸ ਤੋਂ ਬਾਅਦ 11 ਵਜੇ ਜੀਵਨ ਗੁਪਤਾ ਵਲੋਂ ਸੀਨੀਅਰ ਭਾਜਪਾ ਆਗੂਆਂ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕੀਤੇ ਜਾਣਗੇ | ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੰੂ ਟਿਕਟ ਮਿਲਣ ਨਾਲ ਭਾਜਪਾ ਦੇ ਆਗੂਆਂ ਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਉਹ ਉਨ੍ਹਾਂ ਨੰੂ ਜਿਤਾਉਣ ਲਈ ਪੱਬਾਂ ਭਾਰ ਹਨ | ਉਨ੍ਹਾਂ ਕਿਹਾ ਕਿ ਭਾਜਪਾ ਇਹ ਜ਼ਿਮਨੀ ਚੋਣ ਜਿੱਤ ਕੇ 2027 ਵਿਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਵਿਚ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਾਉਣ ਦੀ ਨੀਂਹ
Ad Position 22
No active advertisement
ਪਿਛਲੀ ਖ਼ਬਰ ਕੇਂਦਰ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਪ੍ਰਧਾਨ ਸੁਨੀਲ ਜਾਖੜ ਤੇ ਹੋਰ ਸੀਨੀਅਰ ਭਾਜਪਾ ਆਗੂਆਂ ਵਲੋਂ ਕੀਤੀ ਜਾਵੇਗ... ਅਗਲੀ ਖ਼ਬਰ ਭਾਜਪਾ ਆਗੂ ਤਰੁਣ ਚੁੱਘ ਨੇ ਪ੍ਰਵੀਨ ਬਾਂਸਲ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/>
Ad Position 24