ਲੁਧਿਆਣਾ, 1 ਜੂਨ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਹਲਕਾ ਪੱਛਮੀ ਦੀ 19 ਜੂਨ ਨੰੂ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਵਲੋਂ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਧਿਕਾਰੀ ਕੋਲ ਅੱਜ 2 ਜੂਨ ਦਿਨ ਸੋਮਵਾਰ ਨੰੂ ਦਾਖਲ ਕੀਤੇ ਜਾਣਗੇ | ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਗੁਜਰਾਤ ਦੇ ਸਾਬਕਾ ਮੱੁਖਮੰਤਰੀ ਵਿਜੇ ਰੁਪਾਣੀ, ਸੀਨੀਅਰ ਭਾਜਪਾ ਆਗੂ ਤੀਕਸ਼ਨ ਸੂਦ, ਅਵਿਨਾਸ਼ ਰਾਏ ਖੰਨਾ, ਅਸ਼ਵਨੀ ਸ਼ਰਮਾ, ਡਾ. ਨਰਿੰਦਰ ਸਿੰਘ ਰਾਣਾ ਆਦਿ ਉਚੇਚੇ ਤੌਰ 'ਤੇ ਸ਼ਾਮਿਲ ਹੋਣਗੇ | ਜੀਵਨ ਗੁਪਤਾ ਦੇ ਨਾਮਜ਼ਦਗੀ ਪੱਤਰ ਦਾਖਿਲ ਕਰਨ ਤੋਂ ਪਹਿਲਾਂ ਭਾਜਪਾ ਆਗੂਆਂ ਵਲੋਂ ਹੋਟਲ ਗੁਲਮੋਹਰ ਦੇ ਕੋਲ ਭਾਜਪਾ ਆਗੂਆਂ ਤੇ ਵਰਕਰਾਂ ਨੰੂ ਸੰਬੋਧਿਤ ਕੀਤਾ ਜਾਵੇਗਾ | ਉਸ ਤੋਂ ਬਾਅਦ 11 ਵਜੇ ਜੀਵਨ ਗੁਪਤਾ ਵਲੋਂ ਸੀਨੀਅਰ ਭਾਜਪਾ ਆਗੂਆਂ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕੀਤੇ ਜਾਣਗੇ | ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੰੂ ਟਿਕਟ ਮਿਲਣ ਨਾਲ ਭਾਜਪਾ ਦੇ ਆਗੂਆਂ ਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਉਹ ਉਨ੍ਹਾਂ ਨੰੂ ਜਿਤਾਉਣ ਲਈ ਪੱਬਾਂ ਭਾਰ ਹਨ | ਉਨ੍ਹਾਂ ਕਿਹਾ ਕਿ ਭਾਜਪਾ ਇਹ ਜ਼ਿਮਨੀ ਚੋਣ ਜਿੱਤ ਕੇ 2027 ਵਿਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਵਿਚ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਾਉਣ ਦੀ ਨੀਂਹ