31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਹਲਕਾ ਲੁਧਿਆਣਾ ਪੱਛਮੀ ਦੇ ਵੋਟਰ ਮੌਕਾਪ੍ਰਸਤਾਂ ਨੂੰ ਮੂੰਹ ਨਹੀਂ ਲਗਾਉਣਗੇ-ਐਡਵੋਕੇਟ ਘੁੰਮਣ <br/>

Ad Position 21
No active advertisement
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਅਧੀਨ ਆਉਂਦੇ ਸਾਊਥ ਮਾਡਲ ਗ੍ਰਾਮ ਦੇ ਇਲਾਕੇ 'ਚ ਡੋਰ-ਟੂ-ਡੋਰ ਪ੍ਰਚਾਰ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਸਾਥੀ | ਅਜੀਤ ਤਸਵੀਰ <br/> 02-06-2025
ਲੁਧਿਆਣਾ, 1 ਜੂਨ (ਜਗਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੀ ਆਪਣੀ ਮਾਂ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਨੂੰ ਪਹਿਲ ਦਿੱਤੀ ਹੈ | ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ 10 ਸਾਲਾਂ ਦੇ ਰਾਜ ਵਿਚ ਪੰਜਾਬ ਦੇ ਹਰ ਹਿੱਸੇ 'ਚ ਵਿਕਾਸ ਦੇ ਕੰਮ ਬਿਨਾਂ ਕਿਸੇ ਪੱਖਪਾਤ ਦੇ ਹੋਏ ਹਨ ਅਤੇ ਉਸੇ ਵਿਕਾਸ ਦੀ ਲਹਿਰ ਦੇ ਚੱਲਦੇ ਪੰਜਾਬ ਅੰਦਰ ਵੱਡੇ-ਵੱਡੇ ਪੁਲ, ਚਹੰੁਮਾਰਗੀ ਸੜਕਾਂ ਅਤੇ ਿਲੰਕ ਸੜਕਾਂ ਦਾ ਜਾਲ ਵਿਛਿਆ ਹੈ | ਇਸ ਤੋਂ ਬਾਅਦ ਪੰਜਾਬ ਅੰਦਰ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ 10 ਸਾਲ ਪਿੱਛੇ ਪਾ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਹਲਕਾ ਪੱਛਮੀ ਦੇ ਵੋਟਰ ਬਹੁਤ ਹੀ ਸੂਝਵਾਨ ਅਤੇ ਸਿਆਣੇ ਹਨ | ਹਲਕਾ ਪੱਛਮੀ ਦੇ ਵੋਟਰ ਕਦੇ ਵੀ ਮੌਕਾਪ੍ਰਸਤੀ ਦੀ ਸਿਆਸਤ ਨੂੰ ਸਮਰਥਨ ਨਹੀਂ ਦੇਣਗੇ | ਪੈਰਾਸ਼ੂਟ ਰਾਹੀਂ ਹਲਕੇ ਦੇ ਵੋਟਰਾਂ ਦੀਆਂ ਵੋਟਾਂ ਉਪਰ ਹੱਕ ਜਮਾਉਣ ਵਾਲੇ ਸੱਤਾਧਾਰੀ ਉਮੀਦਵਾਰ ਦੀ ਹਲਕਾ ਪੱਛਮੀ ਦੇ ਲੋਕਾਂ ਲਈ ਕੋਈ ਵੱਡੀ ਪ੍ਰਾਪਤੀ ਨਹੀਂ, ਜਿਸ ਨੂੰ ਹਲਕਾ ਵਾਸੀ ਭਲੀਭਾਂਤ ਜਾਣਦੇ ਹਨ ਅਤੇ ਮੌਕਾਪ੍ਰਸਤ ਲੀਡਰਾਂ ਨੂੰ ਮੂੰਹ ਨਹੀਂ ਲਗਾਉਣਗੇ | ਐਡਵੋਕੇਟ ਘੁੰਮਣ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਹਲਕਾ ਪੱਛਮੀ ਅਧੀਨ ਆਉਂਦੇ ਸਾਊਥ ਮਾਡਲ ਗ੍ਰਾਮ ਦੇ ਇਲਾਕੇ 'ਚ ਡੋਰ-ਟੂ-ਡੋਰ ਪ੍ਰਚਾਰ ਕਰਦੇ ਹੋਏ ਲੋਕਾਂ ਨੂੰ ਮਿਲ ਰਹੇ ਸਨ | ਇਸ ਪ੍ਰਚਾਰ ਦੌਰਾਨ ਲੋਕਾਂ ਦਾ ਭਾਰੀ ਸਮਰਥਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਘੁੰਮਣ ਨੂੰ ਮਿਲ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਕੇਂਦਰ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਪ੍ਰਧਾਨ ਸੁਨੀਲ ਜਾਖੜ ਤੇ ਹੋਰ ਸੀਨੀਅਰ ਭਾਜਪਾ ਆਗੂਆਂ ਵਲੋਂ ਕੀਤੀ ਜਾਵੇਗ...
Ad Position 24