31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਭਾਜਪਾ ਉਮੀਦਵਾਰ ਜੀਵਨ ਗੁਪਤਾ ਨਾਲ ਮੁਲਾਕਾਤ ਕਰਦੇ ਹੋਏ, ਨਾਲ ਮੌਜੂਦ ਗੁਰਦੀਪ ਸਿੰਘ ਗੋਸ਼ਾ ਤੇ ਹੋਰ | ਅਜੀਤ ਤਸਵੀਰ <br/> 02-06-2025
ਲੁਧਿਆਣਾ, 1 ਜੂਨ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਵਲੋਂ ਸ਼ਹਿਰ ਦੇ ਹਲਕਾ ਪੱਛਮੀ ਦੀ ਹੋਣ ਵਾਲੀ ਜ਼ਿਮਨੀ ਚੋਣ 'ਚ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਨਾਲ ਉਨ੍ਹਾਂ ਦੇ ਨਿਵਾਸ ਵਿਖੇ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨਾਲ ਉਕਤ ਚੋਣ ਨੰੂ ਲੈ ਕੇ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਤਰੁਣ ਚੁੱਘ ਨੇ ਕਿਹਾ ਕਿ ਇਹ ਚੋਣ ਕੇਵਲ ਇਕ ਸੀਟ ਦੀ ਨਹੀਂ, ਬਲਕਿ ਪੰਜਾਬ ਨੰੂ ਦੁਬਾਰਾ ਵਿਕਾਸ ਦੇ ਰਾਹ 'ਤੇ ਲਿਆਉਣ ਦਾ ਇਕ ਮੌਕਾ ਹੈ | ਤਰੁਣ ਚੁੱਘ ਨੇ ਕਿਹਾ ਕਿ ਸੂਬੇ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪਰੇਸ਼ਾਨ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸੂਬੇ ਵਿਚ ਲੁੱਟ ਪਾਟ, ਨਸ਼ਾ ਆਦਿ ਨੰੂ ਰੋਕਣ ਵਿਚ ਬੁਰੀ ਤਰ੍ਹਾਂ ਨਾਲ ਅਸਫਲ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੰੂਨ ਵਿਵਸਥਾ ਦਾ ਬੁਰਾ ਹਾਲ ਹੋ ਚੁੱਕਾ ਹੈ ਤੇ ਪੰਜਾਬ ਸਿਰ 4 ਲੱਖ ਕਰੋੜ ਦਾ ਕਰਜ਼ਾ ਵੀ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਕਦੇ ਪੰਜਾਬ ਦਾ ਉਦਯੋਗਿਕ ਹੱਬ ਕਹੇ ਜਾਣ ਵਾਲਾ ਮਹਾਂਨਗਰ ਅੱਜ ਮੁੱਢਲੀਆਂ ਸਹੂਲਤਾਂ ਦੀ ਕਮੀ, ਅਪਰਾਧ ਨਾਲ ਝੂਜ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਨਅਤਕਾਰ ਦੂਜੇ ਰਾਜਾਂ ਵਿਚ ਜਾ ਰਹੇ ਹਨ | ਪੰਜਾਬ ਦਾ ਯੁਵਾ ਵਰਗ 'ਆਪ' ਪਾਰਟੀ ਦੀਆਂ ਝੂਠੀਆਂ ਰੁਜ਼ਗਾਰ ਦੀਆਂ ਯੋਜਨਾਵਾਂ ਨੰੂ ਲੈ ਕੇ ਆਪਣੇ ਆਪ ਨੰੂ ਠਗਿਆ ਮਹਿਸੂਸ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ | ਤਰੁਣ ਚੁੱਘ ਨੇ ਕਿਹਾ ਕਿ ਜਿਵੇਂ ਦਿੱਲੀ ਦੀ ਜਨਤਾ ਨੇ 'ਆਪ' ਨੰੂ ਦਿੱਲੀ ਵਿਚ ਨਕਾਰ ਦਿੱਤਾ ਸੀ | ਉਸ ਤਰ੍ਹਾਂ ਹੀ ਪੰਜਾਬ ਦੀ ਜਨਤਾ 2027 ਵਿਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਵਿਚ 'ਆਪ' ਨੰੂ ਸੱਤਾ ਵਿਚੋਂ ਬਾਹਰ ਕੱਢ ਦੇਵੇਗੀ | ਇਸ ਮੌਕੇ ਜੀਵਨ ਗੁਪਤਾ ਵਲੋਂ ਭਾਜਪਾ ਹਾਈਕਮਾਂਡ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਮਹਾਂਨਗਰ ਦੀ ਜਨਤਾ ਦੀਆਂ ਸਮੱਸਿਆਵਾਂ ਨੰੂ ਲੈ ਕੇ ਉਕਤ ਚੋਣ ਪੂਰੀ ਤਾਕਤ ਨਾਲ ਲੜਨਗੇ ਤੇ ਭਾਜਪਾ ਦੀ ਜਿੱਤ ਨੰੂ ਯਕੀਨੀ ਬਣਾਉਣਗੇ | ਇਸ ਮੌਕੇ ਸੀਨੀਅਰ ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਮਨੀ ਚੋਣਾਂ ਤੋਂ ਪਹਿਲਾਂ 'ਆਪ' ਆਗੂ ਕੜਵਲ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ <br/> ਅਗਲੀ ਖ਼ਬਰ ਹਲਕਾ ਲੁਧਿਆਣਾ ਪੱਛਮੀ ਦੇ ਵੋਟਰ ਮੌਕਾਪ੍ਰਸਤਾਂ ਨੂੰ ਮੂੰਹ ਨਹੀਂ ਲਗਾਉਣਗੇ-ਐਡਵੋਕੇਟ ਘੁੰਮਣ <br/>
Ad Position 24