01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਜ਼ਿਮਨੀ ਚੋਣਾਂ ਤੋਂ ਪਹਿਲਾਂ 'ਆਪ' ਆਗੂ ਕੜਵਲ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ <br/>

Ad Position 21
No active advertisement
ਕਾਂਗਰਸ 'ਚ ਸ਼ਾਮਿਲ ਹੋਏ ਕਮਲਜੀਤ ਸਿੰਘ ਕੜਵਲ ਤੇ ਸਾਥੀਆਂ ਦਾ ਸਵਾਗਤ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜ਼ਿਮਨੀ ਚੋਣ ਇੰਚਾਰਜ਼ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ , ਡਾ. ਰਾਜ ਕੁਮਾਰ ਵੇਰਕਾ, ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਤੇ ਹੋਰ | ਤਸਵੀਰ: ਸੇਵਕ ਸਿੰਘ <br/> 02-06-2025
ਲੁਧਿਆਣਾ, 1 ਜੂਨ (ਜਤਿੰਦਰ ਭੰਬੀ)- ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਾਂ ਸਿਖ਼ਰਾਂ ਵੱਲ ਵੱਧਦਾ ਜਾ ਰਿਹਾ ਹੈ | ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਮੀਟਿੰਗਾਂ ਕਰਕੇ ਆਪੋ ਆਪਣੀ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਗਿਣਾ ਕੇ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ | ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਲਵਿਦਾ ਆਖ਼ ਆਏ ਦਿਨ ਵਰਕਰ ਤੇ ਆਗੂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਸੀਨੀਅਰ ਆਪ ਆਗੂ ਕਮਲਜੀਤ ਸਿੰਘ ਕੜਵਲ ਨੇ ਆਪਣੇ ਸਾਥੀਆਂ ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਗੋਪੀ ਗਿੱਲ, ਸਾਬਕਾ ਕੌਂਸਲਰ ਰਣਜੀਤ ਸਿੰਘ ਉਭੀ, ਸੰਨੀ ਦੁਰਗਾ, ਦਵਿੰਦਰ ਸਿੰਘ ਵਾਲੀਆ, ਵਾਰਡ ਇੰਚਾਰਜ਼ ਸੁਖਵਿੰਦਰ ਸਿੰਘ ਹੈਪੀ ਕੋਛੜ, ਤਜਿੰਦਰ ਸਿੰਘ ਮਨੀ ਸਮੇਤ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ | ਸਥਾਨਕ ਨਿੱਜੀ ਹੋਟਲ ਵਿਖੇ ਹੋਈ ਮੀਟਿੰਗ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹਲਕਾ ਪੱਛਮੀ ਜ਼ਿਮਨੀ ਚੋਣ ਦੇ ਇੰਚਾਰਜ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਨੇ ਕਾਂਗਰਸ ਵਿਚ ਸ਼ਾਮਿਲ ਹੋਏ ਆਗੂਆਂ ਨੂੰ 'ਜੀ ਆਇਆਂ' ਕਿਹਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਕਿ ਸੱਤਾਧਾਰੀ ਪਾਰਟੀ ਤੋਂ ਆਗੂ ਤੇ ਵਰਕਰ ਇੰਨੇ ਕੁ ਨਾਰਾਜ਼ ਹਨ ਕਿ ਆਏ ਦਿਨ ਉਨ੍ਹਾ ਵੱਲੋਂ ਆਪ ਨੂੰ ਅਲਵਿਦਾ ਕਿਹਾ ਜਾ ਰਿਹਾ ਹੈ | ਜ਼ਿਮਨੀ ਚੋਣ ਦੇ ਇੰਚਾਰਜ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸਤਾਧਿਰ 'ਆਪ' ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਵਿੱਢਿਆ ਸੰਘਰਸ਼ ਮਹਿਜ ਇਕ ਡਰਾਮਾ ਹੈ, ਜਿਸ ਨਾਲ ਸਿਰਫ ਉਹ ਆਪਣੀ ਮਸ਼ਹੂਰੀ ਹੀ ਕਰ ਰਹੇ ਹਨ, ਜਦਕਿ ਆਏ ਦਿਨ ਨਸ਼ਿਆਂ ਨਾਲ ਲੋਕ ਅਜਾਈਾ ਮੌਤ ਦੇ ਮੂੰਹ ਜਾ ਰਹੇ ਹਨ | ਕਾਂਗਰਸ ਵਿਚ ਸ਼ਾਮਿਲ ਹੋਏ ਆਗੂਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਉਹ ਹੁਣ ਤੋਂ ਹੀ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਦੇ ਪ੍ਰਚਾਰ ਵਿਚ ਲੱਗ ਜਾਣ ਤਾਂ ਜੋ ਇੱਥੋਂ ਕਾਂਗਰਸ ਨੂੰ ਵੱਡੇ ਫਰਕ ਨਾਲ ਜਿਤਾਇਆ ਜਾ ਸਕੇ | ਕਾਂਗਰਸ 'ਚ ਸ਼ਾਮਿਲ ਹੋਏ ਕਮਲਜੀਤ ਸਿੰਘ ਕੜਵਲ ਨੇ ਕਿਹਾ ਆਪ ਦੀ ਸਰਕਾਰ ਵਿਚ ਵਰਕਰਾਂ ਨੂੰ ਜੋ ਮਾਣ ਸਨਮਾਨ ਮਿਲਣਾ ਚਾਹੀਦਾ ਹੈ, ਉਹ ਨਹੀਂ ਮਿਲ ਰਿਹਾ | ਇਸ ਮੌਕੇ ਸੁੰਦਰ ਸ਼ਾਮ ਅਰੋੜਾ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਡਾ. ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਪਰਮਿੰਦਰ ਸਿੰਘ ਪਿੰਕੀ, ਕਾਕਾ ਲੋਹਗੜ੍ਹ, ਡਾ. ਰਾਜ ਕੁਮਾਰ ਵੇਰਕਾ, ਮਦਨ ਲਾਲ ਜਲਾਲਪੁਰ, ਵਿਕਰਮ ਸਿੰਘ ਬਾਜਵਾ, ਈਸ਼ਵਰਜੋਤ ਸਿੰਘ ਚੀਮਾ, ਜਸਵਿੰਦਰ ਸਿੰਘ ਠੁਕਰਾਲ, ਹਰਮਿੰਦਰ ਸਿੰਘ ਗਿੱਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਚੈਕਿੰਗ <br/> ਅਗਲੀ ਖ਼ਬਰ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨਾਲ ਕੀਤੀ ਮੁਲਾਕਾਤ <br/>
Ad Position 24