01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ <br/>

Ad Position 21
No active advertisement
ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਏ ਜਾਣ ਦਾ ਦਿ੍ਸ਼ | ਅਜੀਤ ਤਸਵੀਰ <br/> 02-06-2025
ਲੁਧਿਆਣਾ, 1 ਜੂਨ (ਭੁਪਿੰਦਰ ਸਿੰਘ ਬੈਂਸ)-ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਵਿਖੇ ਕੌਮੀ ਸੇਵਾ ਯੋਜਨਾ ਇਕਾਈ ਦੇ ਵਲੰਟੀਅਰਜ਼ ਅਤੇ ਨੰਬਰ 4 ਪੰਜਾਬ ਏਅਰ ਸੈਕੁਡਰਨ ਐਨ.ਸੀ.ਸੀ. ਲੁਧਿਆਣਾ ਦੇ ਕੈਡਿਟਾਂ ਵਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਵਲੰਟੀਅਰਜ਼ ਅਤੇ ਕੈਡਿਟਾਂ ਨੇ ਤੰਬਾਕੂ ਤੋਂ ਹੋਣ ਵਾਲੇ ਨੁਕਸਾਨਾਂ ਦੇ ਸੰਬੰਧ ਵਿਚ ਵੱਖ-ਵੱਖ ਭਾਸ਼ਣ ਦਿੱਤੇ ਅਤੇ ਉਨ੍ਹਾਂ ਨੂੰ ਤੰਬਾਕੂ ਤੋਂ ਹੋਣ ਵਾਲੇ ਨੁਕਸਾਨਾਂ ਤੋਂ ਜਾਗਰੂਕ ਕਰਨ ਲਈ ਇਕ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ | ਇਸ ਮੌਕੇ ਪਰਮਬੀਰ ਸਿੰਘ ਨੇ ਕੈਡਿਟਾਂ ਅਤੇ ਵਲੰਟੀਅਰਜ਼ ਨੂੰ ਆਪਣੇ ਆਸ-ਪਾਸ ਦੇ ਲੋਕਾਂ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਲਈ ਪ੍ਰੇਰਿਤ ਕਰਨ ਲਈ ਪ੍ਰੇਰਿਆ | ਇਸ ਮੌਕੇ ਮਨੋਜ ਕੁਮਾਰ, ਮਨਦੀਪ ਸਿੰਘ ਗੁਰਪ੍ਰੀਤ ਕੌਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲੋਕ ਸੇਵਾ ਨੂੰ ਮੁੱਖ ਰੱਖਣ ਵਾਲੇ ਆਗੂਆਂ ਨੂੰ ਭਰਤੀ ਮੁਹਿੰਮ ਲਈ ਬੀ. ਕੇ. ਯੂ. ਚੜੂਨੀ 'ਚ ਦਿੱਤੀ ਜਾਵੇਗੀ ਪਹਿਲ-ਅਰੋੜਾ... ਅਗਲੀ ਖ਼ਬਰ ਉਲੰਪੀਅਨ ਪਿ੍ਥੀਪਾਲ ਹਾਕੀ ਲੀਗ ਦੇ ਆਖ਼ਰੀ ਗੇੜ ਦੇ ਮੈਚ ਸੰਘਰਸ਼ਪੂਰਨ ਹੋਏ ਸੀਨੀਅਰ ਵਰਗ 'ਚ ਕਿਲ੍ਹਾ ਰਾਏਪੁਰ ਸੈਮੀ ਵਿਚ,...
Ad Position 24