ਲੁਧਿਆਣਾ, 1 ਜੂਨ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਆਗੂਆਂ ਜਨਰਲ ਸਕੱਤਰ ਪੰਜਾਬ ਜੇ.ਜੇ. ਅਰੋੜਾ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਰੋਸ਼ਨ ਸਿੰਘ ਸਾਗਰ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਜੇ.ਜੇ. ਅਰੋੜਾ ਦੇ ਮੁੱਖ ਦਫ਼ਤਰ ਵਿਖੇ ਹੋਈ¢ ਇਸ ਦÏਰਾਨ ਜ਼ਿਲ੍ਹਾ ਪੱਧਰੀ ਆਗੂਆਂ ਦੇ ਵਲੋਂ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ¢ ਮੀਟਿੰਗ ਦÏਰਾਨ ਉਪਰੋਕਤ ਆਗੂਆਂ ਨੇ ਪਾਰਟੀ ਦਾ ਹੋਰ ਵਿਸਥਾਰ ਕਰਨ ਲਈ ਜ਼ਿਲ੍ਹਾ ਪੱਧਰ ਤੇ ਕੀਤੀਆਂ ਜਾਣ ਵਾਲੀਆਂ ਨਿਯੁਕਤੀਆਂ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਜਲਦ ਹੀ ਨਵੀਆਂ ਨਿਯੁਕਤੀਆਂ ਸ਼ੁਰੂ ਕੀਤੀਆਂ ਜਾਣਗੀਆਂ¢ ਇਸ ਦÏਰਾਨ ਪਾਰਟੀ ਪ੍ਰਤੀ ਅਤੇ ਲੋਕ ਸੇਵਾ ਨੂੰ ਮੁੱਖ ਰੱਖ ਕੇ ਲੜਾਈ ਲੜਨ ਵਾਲੇ ਆਗੂਆਂ ਨੂੰ ਪਾਰਟੀ ਦੇ ਵਿਚ ਪਹਿਲ ਦਿੱਤੀ ਜਾਵੇਗੀ¢ ਇਸੇ ਤਰ੍ਹਾਂ ਨਵੇਂ ਮੈਂਬਰਾਂ ਨੂੰ ਕਾਰਗੁਜ਼ਾਰੀ ਦੇ ਆਧਾਰ 'ਤੇ ਹੀ ਅਹੁਦੇਦਾਰੀਆਂ ਦਿੱਤੀਆਂ ਜਾਣਗੀਆਂ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਕੈਪਟਨ ਕੁਲਵੰਤ ਸਿੰਘ, ਗੁਰਚਰਨ ਸਿੰਘ ਸ਼ਾਹਕੋਟੀ ਮੁੱਖ ਬੁਲਾਰਾ ਪੰਜਾਬ, ਸੁਖਦੇਵ ਸਿੰਘ ਕਨੀਜਾ ਜਨਰਲ ਸਕੱਤਰ ਲੁਧਿਆਣਾ, ਹਰਦੀਪ ਸਿੰਘ ਬਾਜੜਾ ਸੀਨੀਅਰ ਮੀਤ ਪ੍ਰਧਾਨ ਲੁਧਿਆਣਾ, ਮਲਕੀਤ ਸਿੰਘ ਵਾਲੀਆ ਸੀਨੀਅਰ ਮੀਤ ਪ੍ਰਧਾਨ ਲੁਧਿਆਣਾ, ਜਗਦੇਵ ਸਿੰਘ ਭੁੱਲਰ, ਦਵਿੰਦਰ ਸਿੰਘ ਘੁੰਮਣ ਆਦਿ ਹਾਜ਼ਰ ਸਨ¢