01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸੂਬੇ ਭਰ ਵਿਚ ਕਰੇਗੀ ਜਥੇਬੰਧਕ ਕਨਵੈੱਨਸ਼ਨਾਂ-ਵੈਦ ਗੋਇਲ <br/>

Ad Position 21
No active advertisement
ਅਜੀਤ ਡੈਸਕ 02-06-2025
ਲੁਧਿਆਣਾ, 1 ਜੂਨ (ਡਾ. ਤਰਲੋਚਨ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ, ਪੰਜਾਬ, ਮੁੱਖ ਦਫ਼ਤਰ ਨੇੜੇ ਟੀ.ਵੀ. ਟਾਵਰ, ਬਠਿੰਡਾ ਦੀ ਇਕ ਮੀਟਿੰਗ ਮੁੱਖ ਦਫ਼ਤਰ ਵਿਖੇ ਵੈਦ ਧੰਨਾ ਮੱਲ ਗੋਇਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਡਾ. ਗੁਰਮੇਲ ਮਾਛੀਕੇ, ਡਾ. ਸੁਰਜੀਤ ਸਿੰਘ, ਡਾ. ਰਾਕੇਸ਼ ਕੁਮਾਰ ਮਹਿਤਾ, ਡਾ. ਸੀ.ਆਰ. ਸ਼ੰਕਰ, ਡਾ. ਜਸਵਿੰਦਰ ਸਿੰਘ ਖੀਵਾ, ਡਾ. ਅਵਤਾਰ ਸਿੰਘ, ਡਾ. ਚਮਕੌਰ ਸਿੰਘ, ਡਾ. ਦਿਲਦਾਰ ਸਿੰਘ ਚਾਹਲ, ਡਾ. ਜਸਵਿੰਦਰ ਭੋਗਲ ਅਤੇ ਡਾ. ਅਰਜਿੰਦਰ ਸਿੰਘ ਕੋਹਾਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੈਂਬਰ ਸ਼ਾਮਿਲ ਹੋਏ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਮਕੌਰ ਸਿੰਘ ਨੇ ਦੱਸਿਆ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸੂਬੇ ਭਰ ਵਿਚ ਆਪਣੇ 28ਵੇਂ ਜਨਮ ਦਿਨ ਨੂੰ ਸਮਰਪਿਤ ਜਥੇਬੰਧਕ ਕਨਵੈੱਨਸ਼ਨਾਂ ਕਰੇਗੀ, ਜਿਨ੍ਹਾਂ ਅੰਦਰ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਜਥੇਬੰਧਕ ਸਿੱਖਿਆ ਦੀ ਸਕੂਲਿੰਗ ਕੀਤੀ ਜਾਵੇਗੀ ਤਾਂ ਕਿ ਆਪਣੇ ਕਿੱਤੇ ਦੀ ਰਾਖੀ ਲਈ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾ ਸਕੇ | ਉਕਤ ਆਗੂਆਂ ਨੇ ਕਿਹਾ ਕਿ ਅੱਜ ਦੇ ਚੁਨੌਤੀਆਂ ਭਰੇ ਦੌਰ ਵਿਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਭਰਾਤਰੀ ਸਾਂਝ ਨੂੰ ਹੋਰ ਪਕੇਰਾ ਕਰਦਿਆਂ ਔਰਤਾਂ ਨੂੰ ਵੀ ਜਥੇਬੰਦ ਕਰਨ ਦੇ ਹੋਰ ਉਪਰਾਲੇ ਕਰਨ ਅਤੇ ਸਾਂਝੇ ਸੰਘਰਸ਼ਾਂ ਰਾਹ ਪੈਣ ਦੀ ਅਣਸਰਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਪ੍ਰਦੀਪ ਬਾਲੂ ਹੋਏ ਸੇਵਾਮੁਕਤ <br/>
Ad Position 24