ਡਾਬਾ/ਲੁਹਾਰਾ, 1 ਜੂਨ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਹਾਰਾ ਨੇ ਸਿੱਖ ਧਰਮ ਦੇ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਕੀਤੇ ਗਏ ਉਪਰੰਤ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਸ਼ਬਦ ਕੀਰਤਨ ਕੀਤੇ ਗਏ | ਇਸ ਮੌਕੇ ਚੇਅਰਮੈਨ ਸੁਰਿੰਦਰਪਾਲ ਗਰਗ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਯੋਗਦਾਨਾਂ 'ਤੇ ਚਾਨਣਾ ਪਾਇਆ | ਇਸੇ ਤਰ੍ਹਾਂ ਪਿ੍ੰਸੀਪਲ ਡਿੰਪਲ ਕਾਮਰਾ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸ਼ਾਂਤੀ ਅਤੇ ਸਮਾਨਤਾ ਦੀਆਂ ਸਿੱਖਿਆਵਾਂ ਦੀ ਪਾਲਨਾ ਕਰਨ ਲਈ ਉਤਸ਼ਾਹਿਤ ਕੀਤਾ | ਵਾਈਸ ਪਿ੍ੰਸੀਪਲ ਗੀਤਾ ਨੇ ਸਾਰਿਆਂ ਦਾ ਧੰਨਵਾਦ ਕੀਤਾ | ਸਮਾਗਮ ਅਰਦਾਸ ਅਤੇ ਪ੍ਰਸ਼ਾਦ ਵੰਡ ਨਾਲ ਸਮਾਪਤ ਹੋਇਆ |