ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਖ਼ਾਸੀ ਕਲਾਂ ਵਿਚ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਕਲੈਕਸ਼ਨ ਏਜੰਟ ਪਾਸੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਰਾਜ ਵਰਧਨ ਵਾਸੀ ਮਾਛੀਵਾੜਾ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਸੱਤਿਆ ਮਾਈਕਰੋ ਕੈਪੀਟਲ ਲਿਮਟਿਡ ਫ਼ੈਕਟਰੀ ਮਾਛੀਵਾੜਾ ਵਿਚ ਬਤੌਰ ਕਲੈਕਸ਼ਨ ਏਜੰਟ ਕੰਮ ਕਰਦਾ ਹੈ | ਬੀਤੇ ਦਿਨ ਉਹ ਪਿੰਡ ਖ਼ਾਸੀ ਕਲਾਂ ਨੇੜੇ ਜਾ ਰਿਹਾ ਸੀ ਕਿ ਇਨ੍ਹਾਂ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਨਕਦੀ ਦੀ ਮੰਗ ਕੀਤੀ | ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਪਾਸੋਂ 13 ਹਜ਼ਾਰ, 700 ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ¢ ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਲੁਟੇਰਿਆਂ ਦਾ ਪਤਾ ਨਹੀਂ ਲੱਗਾ ਹੈ ¢