ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਅੱਠ ਸਾਲਾ ਮਾਸੂਮ ਬੱਚੇ ਨਾਲ ਬਦਫੈਲੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਉਮਰ 15 ਸਾਲ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਉਸਦੇ ਲੜਕੇ ਨੂੰ ਆਪਣੇ ਘਰ ਬਹਾਨੇ ਨਾਲ ਲੈ ਗਿਆ, ਜਿੱਥੇ ਕਿ ਕਥਿਤ ਦੋਸ਼ੀ ਵਲੋਂ ਉਸ ਨਾਲ ਬਦਫੈਲੀ ਕੀਤੀ ਗਈ | ਜਦੋਂ ਉਸ ਦਾ ਲੜਕਾ ਘਰ ਆਇਆ ਤਾਂ ਉਸ ਦੀ ਹਾਲਤ ਗੰਭੀਰ ਸੀ, ਜਿਸ ਕਾਰਨ ਉਸ ਨੰੂ ਹਸਪਤਾਲ ਲਿਆਂਦਾ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |