ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਪਿੰਡ ਪਵਾ ਨੇੜੇ ਛਾਪਾਮਾਰੀ ਕਰਕੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 120 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਦੋਸ਼ੀਆਂ ਵਿਚ ਅਮਨਦੀਪ ਸਿੰਘ ਪੁੱਤਰ ਤਰਸੇਮ ਲਾਲ ਅਤੇ ਸਰਵਨ ਕੁਮਾਰ ਵਾਸੀ ਪਿੰਡ ਪਵਾ ਸ਼ਾਮਿਲ ਹਨ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਲੰਬੇ ਸਮੇਂ ਤੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰ ਰਹੇ ਸਨ ਅਤੇ ਬੀਤੇ ਦਿਨ ਆਪਣੇ ਆਟੋ 'ਤੇ ਸ਼ਰਾਬ ਵੇਚਣ ਲਈ ਜਾ ਰਹੇ ਸਨ ਕਿ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ | ਪਰ ਇਨ੍ਹਾਂ ਨੇ ਆਟੋ ਭਜਾ ਲਿਆ | ਪਿੱਛਾ ਕਰਨ 'ਤੇ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਇਹਨਾਂ ਪਾਸੋਂ ਇਹ ਸ਼ਰਾਬ ਬਰਾਮਦ ਕੀਤੀ ਗਈ | ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢