ਇਆਲੀ/ਥਰੀਕੇ, 2 ਜੂਨ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪੱਛਮੀ ਤੋਂ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਚੋਣ ਮੁਹਿੰਮ ਨੂੰ ਅੱਜ ਉਦੋਂ ਵੱਡਾ ਹੁੰਗਾਰਾ ਮਿਲਿਆ, ਜਦੋਂ ਫ਼ਿਰੋਜਪੁਰ ਮਾਰਗ ਵਿਖੇ ਰਣਜੀਤ ਨਗਰ ਵਿਖੇ ਸਾਬਕਾ ਵਿਧਾਇਕ ਕਮਲਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਨੌਜਵਾਨ ਆਗੂ ਜਸਕਰਨ ਸਿੰਘ ਦਿਉਲ ਵਲੋਂ ਇਕ ਅਹਿਮ ਮੀਟਿੰਗ ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਲੀਲ ਦੇ ਯਤਨਾਂ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਖਾਲਸਾ ਦੇ ਗ੍ਰਹਿ ਵਿਖੇ ਕਰਵਾਈ ਗਈ ਮੀਟਿੰਗ ਵਿਚ ਇਲਾਕਾ ਵਾਸੀਆਂ ਨੇ ਅਕਾਲੀ ਉਮੀਦਵਾਰ ਦੇ ਹੱਕ 'ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਹੇਠ ਅਕਾਲੀ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੀ ਜਿੱਤ ਲਈ ਦਿਨ ਰਾਤ ਮਿਹਨਤ ਕਰਨ ਦਾ ਭਰੋਸਾ ਦਿੱਤਾ | ਉਕਤ ਆਗੂਆਂ ਨੇ ਹਾਜ਼ਰੀਨਾਂ ਨੂੰ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੇ ਲੋਕ ਝੂਠੇ ਵਾਅਦੇ ਕਰਨ ਵਾਲੀ ਸਰਕਾਰ ਤੋ ਅੱਕ ਚੁੱਕੇ ਹਨ, ਅੱਜ ਪੰਜਾਬ ਦੇ ਲੋਕ ਸ਼ੋ੍ਰਮਣੀ ਅਕਾਲੀ ਦਲ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ ਅਤੇ ਹਲਕਾ ਪੱਛਮੀ ਤੋਂ ਅਕਾਲੀ ਉਮੀਦਵਾਰ ਘੁੰਮਣ ਨੂੰ ਵੱਡੀ ਲੀਡ ਨਾਲ ਜਿਤਾ ਕੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮੁੱਢ ਬਣਨ ਲਈ ਪੱਬਾਂ ਭਾਰ ਹਨ | ਇਸ ਮੀਟਿੰਗ ਦੌਰਾਨ ਜਗਤਾਰ ਸਿੰਘ ਐਤੀਆਣਾ, ਅਵਤਾਰ ਸਿੰਘ ਖਾਲਸਾ, ਕਮਲਜੀਤ ਸਿੰਘ ਗਰੇਵਾਲ, ਜਗਤਾਰ ਸਿੰਘ ਖਾਲਸਾ, ਅਵਤਾਰ ਸਿੰਘ ਖਾਲਸਾ, ਭੁਪਿੰਦਰ ਸਿੰਘ ਕਾਕਾ, ਮਨਮੋਹਨ ਸਿੰਘ ਮਨੀ, ਜਗਦੀਸ਼ ਸਿੰਘ ਬਿੱਟੂ, ਐਡਵੋਕੇਟ ਰਣਜੀਤ ਕੁਮਾਰ, ਇੰਦਰਜੀਤ ਸਿੰਘ ਸੈਣੀ, ਜਗਦੀਪ ਸਿੰਘ ਗਰੇਵਾਲ, ਮਨਪ੍ਰੀਤ ਸਿੰਘ ਮੋਨੂੰ ਬੜੈਚ, ਚਰਨ ਸਿੰਘ, ਜਸਵੰਤ ਰਾਏ, ਸਾਮ ਸੁੰਦਰ ਸਾਮੂੰ, ਗਜਿੰਦਰ ਸਿੰਘ ਫ਼ੌਜੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਹੱਲਾ ਵਾਸੀ ਵੀ ਹਾਜ਼ਰ ਸਨ |