ਲੁਧਿਆਣਾ, 2 ਜੂਨ (ਡਾ. ਤਰਲੋਚਨ ਸਿੰਘ)- ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਜੂਨ 84 ਦÏਰਾਨ ਵਾਪਰੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਲਗਾਇਆ ਗਿਆ¢ ਕੈਂਪ ਦਾ ਉਦਘਾਟਨ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕੀਤਾ ¢ ਇਸ ਮÏਕੇ ਤੇ ਸੰਬੋਧਨ ਕਰਦਿਆਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਕÏਮ ਦੇ ਸਮੂਹ ਸਿੰਘ-ਸਿੰਘਣੀਆਂ ਦੀ ਕੁਰਬਾਨੀ ਸਾਡੇ ਸਾਰਿਆਂ ਲਈ ਇਕ ਚਾਨਣ ਦਾ ਮੁਨਾਰਾ ਹੈ ¢ ਉਨ੍ਹਾਂ ਨੇ ਕਿਹਾ ਕਿ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਬਚਾਉਣ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਆਰੰਭੀ ਗਈ ਖ਼ੂਨਦਾਨ ਕਰਨ ਦੀ ਮੁਹਿੰਮ ਇਕ ਜਾਗਰੂਕ ਸੇਵਾ ਲਹਿਰ ਬਣ ਚੁੱਕੀ ਹੈ, ਜਿਸ ਦੇ ਲਈ ਮੈਂ ਸੁਸਾਇਟੀ ਦੇ ਸਮੂਹ ਮੈਂਬਰਾਂ ਨੂੰ ਆਪਣੀ ਦਿਲੀ ਮੁਬਾਰਕਬਾਦ ਦਿੰਦਾ ਹਾਂ ¢ ਇਸ ਮÏਕੇ ਭਾਊ ਭਗਵਾਨ ਸਿੰਘ, ਭਾਈ ਹਰਪਾਲ ਸਿੰਘ ਨਿਮਾਣਾ, ਮਨਿੰਦਰ ਸਿੰਘ ਆਹੂਜਾ, ਜਸਪ੍ਰੀਤ ਸਿੰਘ ਹੌਬੀ, ਪਰਮਜੀਤ ਸਿੰਘ ਦੂਆ, ਮਨਜਿੰਦਰ ਸਿੰਘ ਚਾਵਲਾ ਆਦਿ ਨੇ ਖ਼ੂਨਦਾਨ ਕਰਨ ਵਾਲੇ ਭਾਈ ਅਰਸ਼ਦੀਪ ਸਿੰਘ, ਜਗਤਜੀਤ ਸਿੰਘ ਪਾਸੀ, ਗੁਰਪ੍ਰੀਤ ਸਿੰਘ, ਨਵਜੀਤ ਕÏਰ, ਰੁਖਸੀਰਤ ਕÏਰ ਗਰੇਵਾਲ ਸਮੇਤ ਲਗਭਗ 137 ਤੋਂ ਵੱਧ ਖ਼ੂਨਦਾਨੀਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮÏਕੇ ਜਥੇਦਾਰ ਨਿਮਾਣਾ ਨੇ ਦੱਸਿਆ ਕਿ ਸਿਵਲ ਹਸਪਤਾਲ, ਲੁਧਿਆਣਾ ਦੀ ਬਲੱਡ ਬੈਂਕ ਦੀ ਟੀਮ ਅਤੇ ਪ੍ਰੀਤ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖ਼ੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਦਿੱਤਾ ਜਾਵੇਗਾ¢ ਇਸ ਮÏਕੇ ਸੁਸਾਇਟੀ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਸਵਿੰਦਰਜੀਤ ਕÏਰ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ¢