ਲੁਧਿਆਣਾ, 2 ਜੂਨ (ਜਸਵਿੰਦਰ ਸਿੰਘ)-ਥਾਣਾ ਡਿਵੀਜ਼ਨ ਨੰ: 8 ਦੀ ਪੁਲਿਸ ਨੇ ਲੁਧਿਆਣਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਖ਼ਿਲਾਫ਼ ਕਥਿਤ ਤÏਰ 'ਤੇ ਫ਼ੰਡਾਂ ਦੀ ਗ਼ਲਤ ਵਰਤੋਂ ਕਰਕੇ ਧੋਖਾਧੜੀ ਕਰਨ ਖ਼ਿਲਾਫ਼ ਧਾਰਾ420,120 ਬੀ ਆਈ ਪੀ ਸੀ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਪੰਕਜ ਡੋਗਰਾ ਤੇ ਯੋਗੇਸ਼ ਖੰਨਾ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ, ਜਨਰਲ ਸੈਕਟਰੀ, ਸੈਕਟਰੀ, ਖ਼ਜ਼ਾਨਚੀ ਤੇ ਹੋਰਨਾਂ ਨੇ ਐਸੋਸੀਏਸ਼ਨ ਦੇ ਫ਼ੰਡਾਂ ਦੀ ਗ਼ਲਤ ਵਰਤੋਂ ਕਰਕੇ ਧੋਖਾਧੜੀ ਕੀਤੀ ਹੈ¢ ਜਾਂਚ ਦÏਰਾਨ ਇਹ ਸਾਰੇ ਦੋਸ਼ੀ ਪਾਏ ਗਏ, ਜਿਸ ਤਹਿਤ ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ¢ ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਚ ਮੁਲਜ਼ਮਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ ¢ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ¢