12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਲੁੱਟ ਕੇ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 03-06-2025
ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬੁੱਢਾ ਦਰਿਆ ਨੇੜੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਪਾਸੋਂ ਹਜ਼ਾਰਾਂ ਰੁਪਏ ਦੀ ਨਕਦੀ ਮੋਬਾਈਲ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸੰਬੰਧੀ ਸ਼ਧਾਸ਼ੂ ਵਾਸੀ ਸਰਾਭਾ ਨਗਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਬਿਜਲੀ ਮਹਿਕਮੇ ਦੇ ਖੰਭੇ ਦੀ ਚੈਕਿੰਗ ਕਰਨ ਲਈ ਜਾ ਰਿਹਾ ਸੀ ਕਿ ਇਸ ਦੌਰਾਨ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਉਥੇ ਆਏ ਅਤੇ ਉਨ੍ਹਾਂ ਨੇ ਉਸ ਨੂੰ ਰੋਕ ਲਿਆ | ਇਨ੍ਹਾਂ ਲੁਟੇਰਿਆਂ ਨੇ ਉਸ ਪਾਸੋਂ ਨਕਦੀ ਦੀ ਮੰਗ ਕੀਤੀ, ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਨ੍ਹਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਸ ਪਾਸੋਂ ਹਜ਼ਾਰਾਂ ਰੁਪਏ ਦੀ ਨਕਦੀ, ਮੋਬਾਈਲ ਅਤੇ ਏ.ਟੀ.ਐਮ. ਕਾਰਡ ਤੇ ਮੋਟਰਸਾਈਕਲ ਦੀ ਚਾਬੀ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਲੁਟੇਰਿਆਂ ਦਾ ਪਤਾ ਨਹੀਂ ਲੱਗਾ ਹੈ | ਪੁਲਿਸ ਨੇ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲਈ ਹੈ ਤਾਂ ਜੋ ਲੁਟੇਰਿਆਂ ਦਾ ਸੁਰਾਗ ਲਗਾਇਆ ਜਾ ਸਕੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ¢

Ad Position 22
No active advertisement
ਪਿਛਲੀ ਖ਼ਬਰ ਸੋਲੀਟੇਅਰ ਹੋਮਜ਼ ਵਲੋਂ ਰੇਰਾ ਦੀ 48 ਏਕੜ ਪ੍ਰਵਾਨਗੀ ਦਾ ਜਸ਼ਨ ਮਨਾਇਆ ਅਗਲੀ ਖ਼ਬਰ ਗਾਂਜਾ ਸਮੇਤ ਔਰਤ ਕਾਬੂ
Ad Position 24